[gtranslate]

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਰਾਮ ਰਹੀਮ ਦੀ ਪੈਰੋਲ ‘ਤੇ ਚੁੱਕੇ ਸਵਾਲ, ਕਿਹਾ- ‘ਡੇਰਾ ਮੁਖੀ ਦੀ ਸ਼ਰਧਾ ‘ਚ ਰੁੱਝੀ ਹਰਿਆਣਾ ਸਰਕਾਰ’

delhi womens commission chairperson swati maliwal

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵਿੱਟਰ ‘ਤੇ ਇੱਕ ਟਵੀਟ ਕੀਤਾ, ਜਿਸ ‘ਚ ਸਵਾਤੀ ਮਾਲੀਵਾਲ ਨੇ ਹਰਿਆਣਾ ਸਰਕਾਰ ਨੂੰ ਰਾਮ ਰਹੀਮ ਦੀ ਸ਼ਰਧਾ ‘ਚ ਲੀਨ ਦੱਸਿਆ। ਰਾਮ ਰਹੀਮ ਨੂੰ ਬਲਾਤਕਾਰੀ ਦੱਸਦਿਆਂ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਹ ਕਾਤਲ ਅਤੇ ਬਲਾਤਕਾਰੀ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ। ਇਸ ਵਾਰ ਰਾਮ ਰਹੀਮ ਪੈਰੋਲ ‘ਤੇ ਰਹਿ ਕੇ ਥਾਂ-ਥਾਂ ਸਤਿਸੰਗ ਕਰ ਰਿਹਾ ਹੈ। ਇਸ ਸਤਿਸੰਗ ਵਿੱਚ ਹਰਿਆਣਾ ਦੇ ਡਿਪਟੀ ਸਪੀਕਰ ਅਤੇ ਸੂਬੇ ਦੇ ਮੇਅਰ ਸ਼ਾਮਿਲ ਹੋ ਰਹੇ ਹਨ।

delhi womens commission chairperson swati maliwal

ਉਨ੍ਹਾਂ ਅੱਗੇ ਲਿਖਿਆ ਕਿ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਅਤੇ ਕਤਲ ਦੇ ਜੁਰਮ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ? ਉਹ ਪੈਰੋਲ ‘ਤੇ ਭਾਸ਼ਣ ਅਤੇ ਗੀਤ ਬਣਾਉਂਦਾ ਹੈ ਅਤੇ ਹਰਿਆਣਾ ਸਰਕਾਰ ਦੇ ਕੁੱਝ ਨੇਤਾ ਤਾੜੀਆਂ ਵਜਾਉਂਦੇ ਹਨ, ਸ਼ਰਧਾ ਵਿੱਚ ਲੀਨ ਹੋ ਜਾਂਦੇ ਹਨ। ਹਰਿਆਣਾ ਸਰਕਾਰ ਨੂੰ ਗੁਰਮੀਤ ਦੀ ਪੈਰੋਲ ਤੁਰੰਤ ਖਤਮ ਕਰਨੀ ਚਾਹੀਦੀ ਹੈ। ਜਿੱਥੇ ਦਿੱਲੀ ਮਹਿਲਾ ਕਮਿਸ਼ਨ ਨੇ ਰਾਮ ਰਹੀਮ ਦੀ ਪੈਰੋਲ ‘ਤੇ ਨਿਸ਼ਾਨਾ ਸਾਧਿਆ ਲਈ ਹੈ, ਉਥੇ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਹਰਿਆਣਾ ਮਹਿਲਾ ਕਮਿਸ਼ਨ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਦੱਸ ਦੇਈਏ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ।

Leave a Reply

Your email address will not be published. Required fields are marked *