ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੱਚੇ ਮੁਲਾਜ਼ਮਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਮੰਤਰੀ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ ਦੀ ਪ੍ਰਦਰਸ਼ਨਕਾਰੀਆਂ ਦੇ ਨਾਲ ਤਿੱਖੀ ਬਹਿਸ ਵੀ ਹੋਈ ਹੈ। ਜਿਵੇਂ ਹੀ ਰੰਧਾਵਾ ਦਾ ਕਾਫਲਾ ਡੀਸੀ ਦਫਤਰ ਮੁਕਤਸਰ ਵਿਖੇ ਪਹੁੰਚਿਆ ਤਾਂ ਐਨਐਚਐਮ ਮਲਟੀਪਰਪਸ ਵਰਕਰ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀ ਕਾਲੇ ਝੰਡੇ ਲੈ ਕੇ ਪਹੁੰਚ ਗਏ ‘ਤੇ ਵਿਰੋਧ ਕੀਤਾ।
ਦਰਅਸਲ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਪ ਮੁੱਖ ਮੰਤਰੀ ਦੀ ਗੱਡੀ ਰੋਕ ਲਈ, ਜਿਸ ਤੋਂ ਬਾਅਦ ਗੁੱਸੇ ’ਚ ਆਏ ਮੰਤਰੀ ਰਾਜਾ ਵੜਿੰਗ ਅਤੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਦਰਸ਼ਨਕਾਰੀਆਂ ਨਾਲ ਤਿੱਖੀ ਬਹਿਸ ਹੋ ਗਈ। ਬਹਿਸ ਇੰਨੀ ਵੱਧ ਗਈ ਕਿ ਸੁਖਜਿੰਦਰ ਰੰਧਾਵਾ ਨੇ ਮੁਕਸਤਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਲਈ ਵੀ ਕਹਿ ਦਿੱਤਾ।