[gtranslate]

ਉਪ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਬਿਆਨ, ਕਿਹਾ – ਕੈਪਟਨ ਦੀ ਮਹਿਲਾ ਮਿੱਤਰ ਤੇ ਪਾਕਿ ਖੁਫੀਆ ਏਜੰਸੀ ਦੇ ਸਬੰਧਾਂ ਦੀ ਕੀਤੀ ਜਾਵੇਗੀ ਜਾਂਚ

deputy cm randhawas big statement said

ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦਰਮਿਆਨ ਤਕਰਾਰ ਵਧਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਦੋਵੇਂ ਧਿਰਾਂ ਇੱਕ-ਦੂਜੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੀਆਂ ਹਨ। ਦੱਸ ਦਈਏ ਕਿ ਬੀਤੇ ਦਿਨੀਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਕੈਪਟਨ ‘ਤੇ ਕਿਸਾਨਾਂ ਖਿਲਾਫ ਹੋਣ ਦੇ ਗੰਭੀਰ ਇਲਜ਼ਾਮ ਲਗਾਏ ਸੀ। ਉੱਥੇ ਹੀ ਹੁਣ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਕਾਰਜਕਾਰੀ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਪਾਕਿ ਮਹਿਲਾ ਮਿੱਤਰ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਬੰਧਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵਾਰ -ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਸਾਢੇ ਚਾਰ ਸਾਲ ਸਰਕਾਰੀ ਕੋਠੀ ਵਿੱਚ ਰਹੀ। ਵੀਰਵਾਰ ਨੂੰ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਕਿਵੇਂ ਪਤਾ ਲੱਗਾ ਕਿ ਪੰਜਾਬ ਆਈਐਸਆਈ ਦੇ ਖਤਰੇ ਹੇਠ ਹੈ। ਭਾਵ, ਕੋਈ ਉਨ੍ਹਾਂ ਨੂੰ ਕੁੱਝ ਜਾਣਕਾਰੀ ਦੇ ਰਿਹਾ ਸੀ। ਰੰਧਾਵਾ ਨੇ ਮੌਕੇ ‘ਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਈਡੀ ਕੇਸ ਦਾ ਸਾਹਮਣਾ ਕਰਨ ਅਤੇ ਪਾਕਿਸਤਾਨੀ ਨਾਗਰਿਕ ਨੂੰ ਸ਼ਰਣ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾਇਆ ਹੈ।

Leave a Reply

Your email address will not be published. Required fields are marked *