ਪੰਜਾਬੀ ਅਦਾਕਾਰ ਦੇਵ ਖਰੌੜ ਨੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਪੰਜਾਬੀ ਐਕਸ਼ਨ ਹੀਰੋ ਦੇਵ ਖਰੌੜ ਇੱਕ ਵੱਡੀ ਅਨਾਊਸਮੈਂਟ ਲੈ ਕੇ ਆਏ ਹਨ ਅਤੇ ਉਨ੍ਹਾਂ ਨੇ ਆਪਣੀ ਪਹਿਲਾਂ ਰਿਲੀਜ਼ ਹੋਈ ਫਿਲਮ ‘ਬਲੈਕੀਆ’ ਦੇ ਦੂਜੇ ਭਾਗ ਦਾ ਮੋਸ਼ਨ ਪੋਸਟਰ ਰਿਲੀਜ਼ ਕੀਤਾ ਹੈ। ਦੇਵ ਨੇ ਆਪਣੇ ਸੋਸ਼ਲ ਮੀਡਿਆ ‘ਤੇ ਬਲੈਕੀਆ 2 ਦਾ ਮੋਸ਼ਨ ਪੋਸਟਰ ਰਿਲੀਜ਼ ਕੀਤਾ ਹੈ।
ਦੇਵ ਖਰੌੜ ਫ਼ਿਲਮ ਵਿੱਚ ਬਲੈਕੀਆ ਦੀ ਭੂਮਿਕਾ ਨਿਭਾਉਣਗੇ ਅਤੇ ਇਸ ਪ੍ਰੋਜੈਕਟ ਨੂੰ ਨਵਨੀਤ ਸਿੰਘ ਡਾਇਰੈਕਟ ਕਰਨਗੇ।ਨਵਨੀਤ ਸਿੰਘ ਸੁਪਰਹਿੱਟ ਪੰਜਾਬੀ ਫਿਲਮਾਂ ਜਿਵੇਂ ਸਿੰਘਮ, ਸ਼ਰੀਕ, ਸਿੰਘ vs ਕੌਰ ਅਤੇ ਹੋਰ ਬਹੁਤ ਸਾਰੀਆਂ ਫ਼ਿਲਮਾਂ ਦੀ ਡਾਇਰੈਕਸ਼ਨ ਕਰ ਚੁੱਕੇ ਹਨ। ਓਹਰੀ ਪ੍ਰੋਡਕਸ਼ਨ ਦੇ ਬੈਨਰ ਹੇਠ ਇਹ ਫ਼ਿਲਮ ਰਿਲੀਜ਼ ਹੋਵੇਗੀ। ਫਿਲਹਾਲ ਇਸ ਫ਼ਿਲਮ ਦੀ ਨਾ ਤਾਂ ਲੀਡ ਅਦਾਕਾਰਾ ਦਾ ਖੁਲਾਸਾ ਕੀਤਾ ਗਿਆ ਤੇ ਨਾ ਹੀ ਫ਼ਿਲਮ ਦੀ ਬਾਕੀ ਕਾਸਟ ਬਾਰੇ ਕੋਈ ਜ਼ਿਕਰ ਕੀਤਾ ਗਿਆ ਹੈ।