[gtranslate]

ਇੰਗਲੈਂਡ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਤੋਂ ਇੰਗਲੈਂਡ ਦੇ ਇਸ ਸ਼ਹਿਰ ਲਈ ਸਿੱਧੀ ਫਲਾਈਟ ਹੋਈ ਸ਼ੁਰੂ

direct flight from amritsar to gatwick

ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਇੰਗਲੈਂਡ ਦੇ ਸ਼ਹਿਰ ਗੈਟਵਿਕ ਲਈ ਏਅਰ ਇੰਡੀਆ ਦੀ ਉਡਾਣ ਸ਼ੁਰੂ ਕੀਤੀ ਹੈ। ਇਸ ਦੀ ਸ਼ੁਰੂਆਤ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਹੋਈ ਅੰਮ੍ਰਿਤਸਰ-ਗੈਟਵਿਕ ਵਿਚਕਾਰ ਨਾਨ-ਸਟਾਪ ਉਡਾਣ ਹਫ਼ਤੇ ਵਿੱਚ ਤਿੰਨ ਵਾਰ ਚੱਲੇਗੀ। ਜੋਤੀਰਾਦਿੱਤਿਆ ਸਿੰਧੀਆ, ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਅਤੇ ਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਇਸ ਮੌਕੇ ਦਿੱਲੀ ਤੋਂ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਨ। ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼, ਹਵਾਈ ਅੱਡਾ ਅਥਾਰਟੀ ਦੇ ਡਾਇਰੈਕਟਰ ਵੀ.ਕੇ.ਸੇਠ ਅਤੇ ਸੀ.ਆਈ.ਐੱਸ.ਐੱਫ. ਦੇ ਅਧਿਕਾਰੀ ਅੰਮ੍ਰਿਤਸਰ ਵਿਖੇ ਏਅਰਪੋਰਟ ਅਥਾਰਟੀ ਵਿਖੇ ਮੌਜੂਦ ਸਨ।

ਅੰਮ੍ਰਿਤਸਰ-ਗੈਟਵਿਕ ਉਡਾਣ ਦੇ ਉਦਘਾਟਨ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਲਾਈਟ ਦੇ ਪਹਿਲੇ ਯਾਤਰੀ ਨੂੰ ਆਕਰਸ਼ਕ ਮਾਡਲ ਬੋਰਡਿੰਗ ਪਾਸ ਭੇਂਟ ਕੀਤਾ। ਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਨੇ ਵੀ ਮਹਿਮਾਨਾਂ ਦਾ ਧੰਨਵਾਦ ਕੀਤਾ।

 

Leave a Reply

Your email address will not be published. Required fields are marked *