ਨਿਊਜ਼ੀਲੈਂਡ ‘ਚ ਹੁੰਦੀਆਂ ਲੁੱਟਾਂ ਖੋਹਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਹੀ ਕੋਈ ਨਾ ਕੋਈ ਮਾਮਲਾ ਸਾਹਮਣੇ ਆ ਰਿਹਾ ਹੈ। ਪਰ ਹੁਣ ਲੁਟੇਰਿਆਂ ਦੇ ਵੱਲੋਂ ਕਾਰੋਬਾਰਾਂ ਤੋਂ ਬਾਅਦ ਲੋਕਾਂ ਦੇ ਘਰਾਂ ‘ਚ ਵੜ ਇੰਨ੍ਹਾਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਤਾਜ ਮਾਮਲਾ ਕਾਇਪਾਰਾ ਦੀ ਇੱਕ ਰਿਹਾਇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ 3 ਨੌਜਵਾਨਾਂ ਵੱਲੋਂ ਲੁੱਟ ਦੀ ਹਿੰਸਕ ਵਾਰਦਾਤ ਦੌਰਾਨ ਘਰ ਦੇ ਇੱਕ ਮੈਂਬਰ ਨੂੰ ਜ਼ਖਮੀ ਕਰ ਦਿੱਤਾ ਇੰਨਾਂ ਹੀ ਨਹੀਂ ਭੱਜਣ ਦੀ ਕੋਸ਼ਿਸ਼ ਦੌਰਾਨ ਇੱਕ ਪਾਲਤੂ ਕੁੱਤੇ ਦਾ ਵੀ ਕਤਲ ਕਰ ਦਿੱਤਾ। ਹਾਲਾਂਕਿ ਪੁਲਿਸ ਨੇ 27, 29, 35 ਸਾਲਾਂ ਦੇ 3 ਦੋਸ਼ੀਆਂ ਬੇਅ ਆਫ ਪਲੈਂਟੀ ਤੇ ਅਪਰ ਨਾਰਥ ਆਈਲੈਂਡ ਦੇ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪਰ ਅਜਿਹੀਆਂ ਵਾਰਦਾਤਾਂ ਕਾਰਨ ਆਮ ਲੋਕਾਂ ‘ਚ ਡਰ ਦਾ ਮਾਹੌਲ ਬਣਦਾ ਜਾ ਰਿਹਾ ਹੈ।