[gtranslate]

ਬੁਰੀ ਤਰ੍ਹਾਂ ਫਸੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ, ਹੁਣ ਇਸ ਦੋਸ਼ ‘ਚ ਹੋਇਆ ਮਾਮਲਾ ਦਰਜ

donald trump case 2020

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਪਾਸੇ 2024 ਦੀਆਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ ਅਤੇ ਦੂਜੇ ਪਾਸੇ ਪਿਛਲੀਆਂ ਚੋਣਾਂ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਰਜੀਆ ‘ਚ 2020 ਦੀਆਂ ਰਾਸ਼ਟਰਪਤੀ ਚੋਣਾਂ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਆਪਣੀ ਹਾਰ ਨੂੰ ਉਲਟਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਡੋਨਾਲਡ ਟਰੰਪ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਾਬਕਾ ਰਾਸ਼ਟਰਪਤੀ ਵਿਰੁੱਧ ਇਹ ਚੌਥਾ ਅਪਰਾਧਿਕ ਮਾਮਲਾ ਹੈ ਅਤੇ ਦੂਜੀ ਵਾਰ ਉਨ੍ਹਾਂ ‘ਤੇ ਚੋਣ ਨਤੀਜਿਆਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲੱਗਾ ਹੈ।

ਅਮਰੀਕਾ ਦੀ ਫੁਲਟਨ ਕਾਊਂਟੀ ਗ੍ਰੈਂਡ ਜਿਊਰੀ ਨੇ ਦੋ ਸਾਲ ਦੀ ਜਾਂਚ ਤੋਂ ਬਾਅਦ ਟਰੰਪ ਨੂੰ ਦੋਸ਼ੀ ਠਹਿਰਾਇਆ ਹੈ। ਇਹ ਜਾਂਚ 2 ਜਨਵਰੀ, 2021 ਨੂੰ ਹੋਈ ਇੱਕ ਫ਼ੋਨ ਕਾਲ ਤੋਂ ਬਾਅਦ ਸ਼ੁਰੂ ਹੋਈ, ਜਿਸ ਵਿੱਚ ਤਤਕਾਲੀ ਰਾਸ਼ਟਰਪਤੀ ਨੇ ਕਿਹਾ ਕਿ ਜਾਰਜੀਆ ਵਿੱਚ ਰਿਪਬਲਿਕਨ ਪਾਰਟੀ ਦੇ ‘ਸੈਕਰੇਟਰੀ ਆਫ਼ ਸਟੇਟ’ ਡੈਮੋਕ੍ਰੇਟਿਕ ਪਾਰਟੀ ਦੇ ਜੋਅ ਬਾਈਡੇਨ ਦੀ ਜਿੱਤ ਨੂੰ ਉਲਟਾਉਣ ਵਿੱਚ ਮਦਦ ਕਰ ਸਕਦੇ ਹਨ। ਉਹ ਉਨ੍ਹਾਂ ਦੀ ਵੋਟਾਂ ਪ੍ਰਾਪਤ ਕਰਨ ਵਿੱਚ ਅਤੇ ਨਤੀਜਾ ਉਲਟਾਉਣ ਲਈ ਲੋੜੀਂਦੀਆਂ ‘11780 ਵੋਟਾਂ’ ਹਾਸਿਲ ਕਰਨ ਵਿੱਚ ਮਦਦ ਕਰ ਸਕਦੇ ਹਨ।

ਇਸ ਮਾਮਲੇ ‘ਚ ਡੋਨਾਲਡ ਟਰੰਪ ਤੋਂ ਇਲਾਵਾ 18 ਹੋਰ ਸਾਥੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ, 97 ਪੰਨਿਆਂ ਦੇ ਫੈਸਲੇ ‘ਚ ਡੋਨਾਲਡ ਟਰੰਪ ਵੱਲੋਂ ਚੋਣ ਨਤੀਜਿਆਂ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਦਾ ਵੇਰਵਾ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ‘ਤੇ ਦੋਸ਼ ਲਗਾਏ ਗਏ ਹਨ, ਉਨ੍ਹਾਂ ਵਿਚ ਡੋਨਾਲਡ ਟਰੰਪ, ਵ੍ਹਾਈਟ ਹਾਊਸ ਦੇ ਤਤਕਾਲੀ ਮੁਖੀ, ਟਰੰਪ ਦੇ ਨਿੱਜੀ ਵਕੀਲ ਅਤੇ ਹੋਰ ਸਹਿਯੋਗੀ ਸ਼ਾਮਿਲ ਹਨ।

Leave a Reply

Your email address will not be published. Required fields are marked *