ਪੰਜਾਬ ਤੇ ਹਰਿਆਣਾ ਵਿਚਾਲੇ ਇੱਕ ਵਾਰ ਫਿਰ ਐਸਵਾਈਐਲ ਨਹਿਰ ਦਾ ਮੁੱਦਾ ਭਖ ਗਿਆ ਹੈ। ਦੋਵਾਂ ਸੂਬਿਆਂ ਦੇ ਆਗੂ ਇਸ ਬਾਰੇ ਇੱਕ-ਦੂਜੇ ਨੂੰ ਘੇਰ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਬਾਰੇ ਕੀਤੇ ਦਾਅਵੇ ਪਿੱਛੋਂ ਮਾਮਲਾ ਹੋਰ ਗਰਮਾ ਗਿਆ ਹੈ। ਹੁਣ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ – ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ। ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਉਤੇ ਨਾ ਆਪ ਦੇ 92 ਵਿਧਾਇਕਾਂ ਵਿਚੋਂ ਕੋਈ ਬੋਲਿਆ ਤੇ ਨਾ 5 ਨਵੇਂ ਰਾਜ ਸਭਾ ਮੈਂਬਰਾਂ ਵਿਚੋਂ। ਜੇ ਅੱਜ ਮੂਸੇਵਾਲਾ ਗਾਣਾ ਕੱਢ ਦਵੇ ਤਾਂ ਇਹ ਜਰੂਰ ਬੋਲਣਗੇ। ਮੁੱਖ ਮੰਤਰੀ ਮਾਨ ਅੱਜ ਹੀ SYL ਉਤੇ ਆਪਣਾ ਸਟੈਂਡ ਸਪੱਸ਼ਟ ਕਰਨ।’
ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ।ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਤੇ ਨਾਂ ਆਪ ਦੇ 92 ਵਿਧਾਇਕਾਂ ਚੋ ਕੋਈ ਬੋਲਿਆ ਤੇ ਨਾਂ 5 ਨਵੇਂ ਰਾਜ ਸਭਾ ਮੈਂਬਰਾਂ ਚੋਂ।
ਜੇ ਅੱਜ ਮੂਸੇਵਾਲਾ ਗਾਣਾ ਕੱਢ ਦਵੇ ਤਾਂ ਇਹ ਜਰੂਰ ਬੋਲਣਗੇ। @BhagwantMann ਅੱਜ ਹੀ SYL ਤੇ ਆਪਣਾ ਸਟੈਂਡ ਸਪੱਸ਼ਟ ਕਰੇ । pic.twitter.com/eYGwzByj9l
— Dr Dharamvira Gandhi (@DharamvirGandhi) April 19, 2022
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਹੈ ਕਿ ਜੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 2025 ਵਿੱਚ SYL ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿੱਚ ਪਹੁੰਚ ਜਾਵੇਗਾ। ਇਹ ਸਾਡੀ ਗਾਰੰਟੀ ਹੈ।