ਵੀਰਵਾਰ ਨੂੰ ਪੰਜਾਬ ਸਰਕਾਰ ਨੇ ਡਾ. SPS ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਸਲਾਹਕਾਰ ਨਿਯੁਕਤ ਕੀਤਾ ਹੈ। ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਓਦਾਂ-ਓਦਾਂ ਸਿਆਸੀ ਜੋੜ ਤੋੜ ਵੀ ਸਾਹਮਣੇ ਆ ਰਹੇ ਹਨ।
ਪੰਜਾਬ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਲਾਹਕਾਰ ਨਿਯੁਕਤ ਕਰਨ ਦਾ ਇਹ ਫ਼ੈਸਲਾ ਉਦੋਂ ਕੀਤਾ ਹੈ, ਜਦੋਂ ਆਮ ਆਦਮੀ ਪਾਰਟੀ ਸੀ. ਐੱਮ. ਚਿਹਰੇ ਲਈ ਓਬਰਾਏ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।