[gtranslate]

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ PHD ਕਰਨ ਵਾਲੀ ਪਹਿਲੀ ਪਾਕਿਸਤਾਨੀ ਮੁਸਲਿਮ ਲੜਕੀ ਬਣੀ ਡਾ: ਸੁਮੇਰਾ ਸਫ਼ਦਰ

dr. sumera safdar becomes first

ਬਹੁਤ ਸਾਰੇ ਦੇਸ਼ਾਂ ਵਿੱਚ ਲੋਕਾਂ ਵਲੋਂ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ। ਜਿਸ ਦੀਆਂ ਉਦਾਹਰਨਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਸ ਨੂੰ ਲੈ ਕੇ ਲੋਕਾਂ ਵਿਚ ਉਨ੍ਹਾਂ ਲੋਕਾਂ ਲਈ ਪਿਆਰ ਅਤੇ ਸਤਿਕਾਰ ਪਹਿਲਾ ਨਾਲੋਂ ਵੀ ਵਧੇਰੇ ਵੱਧ ਜਾਂਦਾ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਵੰਡ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਬਹੁਤ ਸਾਰੇ ਲੋਕ ਵੰਡੇ ਗਏ ਸਨ। ਗੁਰਧਾਮਾਂ ਦੇ ਦਰਸ਼ਨਾਂ ਲਈ ਵੀ ਬਹੁਤ ਸਾਰੇ ਪੰਜਾਬੀ ਪਾਕਿਸਤਾਨ ਰਵਾਨਾ ਹੁੰਦੇ ਹਨ। ਜਿੱਥੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਉਪਰ ਲੋਕਾਂ ਦੇ ਜਾਣ ਤੇ ਉਥੋਂ ਦੇ ਲੋਕਾਂ ਵਲੋਂ ਦਿਲ ਖੋਲ੍ਹ ਕੇ ਸਵਾਗਤ ਕੀਤਾ ਜਾਂਦਾ ਹੈ। ਹੁਣ ਪਾਕਿਸਤਾਨ ਦੀ ਮੁਸਲਿਮ ਲੜਕੀ ਡਾ: ਸੁਮੇਰਾ ਸਫ਼ਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਪੀ.ਐੱਚ.ਡੀ. ਕਰਨ ਵਾਲੀ ਪਹਿਲੀ ਪਾਕਿਸਤਾਨੀ ਮੁਸਲਿਮ ਲੜਕੀ ਬਣ ਗਈ।

ਇੱਕ ਅਖਬਾਰ ਨੂੰ ਉਨ੍ਹਾਂ ਦੱਸਿਆ ਕਿ ਪੰਜਾਬ ਹਾਇਰ ਐਜੂਕੇਸ਼ਨ ਵਿਭਾਗ ‘ਚ ਬਤੌਰ ਸਹਾਇਕ ਪ੍ਰੋਫੈਸਰ ਸੇਵਾਵਾਂ ਦੇਣ ਵਾਲੀ ਡਾ: ਸੁਮੇਰਾ ਸਫ਼ਦਰ ਨੇ ‘ਲਾਈਫ਼ ਟਾਈਮਜ਼ ਆਫ਼ ਗੁਰੂ ਨਾਨਕ’ ਵਿਸ਼ੇ ‘ਤੇ ਆਪਣੀ ਪੀ.ਐੱਚ.ਡੀ. ਮੁਕੰਮਲ ਕੀਤੀ ਹੈ ਅਤੇ ਉਸ ਨੂੰ ਇਨ੍ਹਾਂ ਸੇਵਾਵਾਂ ਲਈ ਇੰਟਰਨੈਸ਼ਨਲ ਪੰਜਾਬੀ ਫਾਊਂਡੇਸ਼ਨ ਵੱਲੋਂ ਵਿਸਾਖੀ ‘ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇਗਾ। ਰਿਪੋਰਟ ਮੁਤਾਬਕ, ਕੈਂਸਰ ਰੋਗ ਨਾਲ ਪੀੜਤ ਰਹੀ ਡਾ: ਸੁਮੇਰਾ ਦਾ ਪਤੀ ਪਾਕਿ ਆਰਮੀ ‘ਚ ਸੇਵਾਵਾਂ ਦੇ ਰਿਹਾ ਹੈ ਅਤੇ ਉਸ ਦੇ ਸੁਹਰੇ ਪਰਿਵਾਰ ਵੱਲੋਂ ਉਸ ਨੂੰ ਪੜ੍ਹਾਈ ਮੁਕੰਮਲ ਕਰਨ ‘ਚ ਪੂਰਾ ਸਹਿਯੋਗ ਦਿੱਤਾ ਗਿਆ ਹੈ।

ਡਾ: ਸੁਮੇਰਾ ਸਫ਼ਦਰ ਨੇ ਦੱਸਿਆ ਕਿ ਉਸ ਨੇ ਆਪਣੇ ਥਿਸੀਸ ‘ਚ ਗੁਰੂ ਨਾਨਕ ਦੇਵ ਜੀ ਦੀ ਫ਼ਿਲਾਸਫ਼ੀ, ਉਨ੍ਹਾਂ ਵੱਲੋਂ ਮਨੁੱਖੀ, ਸਮਾਜਿਕ ਅਤੇ ਰਾਜਨੀਤਕ ਹੱਕਾਂ ਲਈ ਕੀਤੀ ਗਈ ਕ੍ਰਾਂਤੀਕਾਰੀ ਸ਼ੁਰੂਆਤ ਦੇ ਨਾਲ-ਨਾਲ ਪਾਕਿ ‘ਚ ਮੌਜੂਦ ਉਨ੍ਹਾਂ ਦੀਆਂ ਮੁਕੱਦਸ ਯਾਦਗਾਰਾਂ ਦੀ ਮੌਜੂਦ ਹਾਲਤ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਉਪਾਅ ਬਾਰੇ ਵੀ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *