ਸ਼ੁੱਕਰਵਾਰ ਦੁਪਹਿਰ ਨੂੰ ਡੁਨੇਡਿਨ ਵਿੱਚ ਇੱਕ ਵਾਹਨ ਤੋਂ ਕਥਿਤ ਤੌਰ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਬਿਆਨ ਵਿੱਚ ਪੁਲਿਸ ਨੇ ਕਿਹਾ ਕਿ ਸ਼ਾਮ ਕਰੀਬ 4.40 ਵਜੇ ਥਾਮਸ ਬਰਨਜ਼ ਸੇਂਟ ‘ਤੇ ਇੱਕ ਹੋਰ ਵਾਹਨ ਨੂੰ ਨਿਸ਼ਾਨਾ ਬਣਾ ਕੇ ਇੱਕ ਵਾਹਨ ਤੋਂ ਗੋਲੀਬਾਰੀ ਹੋਈ ਹੈ। ਫਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਪੁਲਿਸ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
