ਸੰਯੁਕਤ ਅਰਬ ਅਮੀਰਾਤ (UAE) ‘ਚ ਹਮਲੇ ਦੀ ਖਬਰ ਆ ਰਹੀ ਹੈ। ਯਮਨ ਦੇ ਈਰਾਨ ਸਮਰਥਿਤ ਹਾਉਤੀ ਬਾਗੀਆਂ ਨੇ ਸਾਊਦੀ ਅਰਬ ਤੋਂ ਬਾਅਦ ਯੂਏਈ ‘ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਮੁਤਾਬਕ ਅਬੂ ਧਾਬੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਮਵਾਰ ਨੂੰ ਦੋ ਧਮਾਕੇ ਹੋਏ ਹਨ। ਸਥਾਨਕ ਮੀਡੀਆਂ ਰਿਪੋਰਟਾਂ ਮੁਤਾਬਿਕ ਇਸ ਹਮਲੇ ‘ਚ 3 ਲੋਕ ਮਾਰੇ ਗਏ ਹਨ, ਜਿਨ੍ਹਾਂ ‘ਚ ਦੋ ਭਾਰਤੀ ਨਾਗਰਿਕ ਅਤੇ ਇੱਕ ਪਾਕਿਸਤਾਨੀ ਨਾਗਰਿਕ ਸ਼ਾਮਿਲ ਹੈ, ਜਦਕਿ 6 ਲੋਕ ਜ਼ਖਮੀ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਡਰੋਨ ਰਾਹੀਂ ਕੀਤਾ ਗਿਆ ਹੈ। ਉੱਥੇ ਹੀ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਹੀ, ਯਮਨ ਦੇ ਈਰਾਨ ਨਾਲ ਜੁੜੇ ਹਾਉਥੀ ਮੂਵਮੈਂਟ ਨੇ ਹਮਲੇ ਦੀ ਜ਼ਿੰਮੇਵਾਰੀ ਲੈ ਲਈ ਹੈ। ਇਸ ਸੰਗਠਨ ਨੇ ਇੱਕ ਬਿਆਨ ਜਾਰੀ ਕਰਕੇ ਯੂ.ਏ.ਈ. ‘ਤੇ ਹਮਲੇ ਸ਼ੁਰੂ ਕਰਨ ਦੀ ਗੱਲ ਕਹੀ ਹੈ।