ਬੁੱਧਵਾਰ ਨੂੰ ਵੈਰਾਪਾ ਵਿਖੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਉੱਥੇ ਹੀ ਨਸ਼ੀਲੇ ਪਦਾਰਥ, ਹਥਿਆਰ ਅਤੇ ਇੱਕ ਵਾਹਨ ਵੀ ਬਰਾਮਦ ਕੀਤਾ ਗਿਆ ਹੈ। ਇੱਕ 28 ਸਾਲਾ ਵਿਅਕਤੀ ਨੂੰ ਵੀਰਵਾਰ ਨੂੰ ਮਾਸਟਰਟਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ, ਜੋ ਡਰੱਗਜ਼ ਅਤੇ ਹਥਿਆਰਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਡਿਟੈਕਟਿਵ ਸੀਨੀਅਰ ਸਾਰਜੈਂਟ ਮਾਈਕ ਸੀਅਰਜ਼ ਨੇ ਕਿਹਾ ਕਿ ਖੇਤਰ ਵਿੱਚ ਗਰੋਹਾਂ ਨੂੰ ਨਿਸ਼ਾਨਾ ਬਣਾਉਣਾ ਸੰਗਠਿਤ ਅਪਰਾਧ ਸਮੂਹਾਂ ਦੁਆਰਾ ਗੈਰ-ਕਾਨੂੰਨੀ ਨਸ਼ਿਆਂ ਦੀ ਸਪਲਾਈ ਵਿੱਚ ਵਿਘਨ ਪਾਉਣ ਲਈ ਪੁਲਿਸ ਦੀ ਵਚਨਬੱਧਤਾ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਸੰਭਵ ਹਨ।