ਡੁਨੇਡਿਨ ‘ਚ ਇੱਕ ਘਰ ਨੂੰ ਅੱਗ ਲੱਗਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਇੱਕ ਵਿਅਕਤੀ ਵੀ ਜ਼ਖਮੀ ਹੋ ਗਿਆ ਹੈ। ਹਾਦਸੇ ਮਗਰੋਂ ਮਦਦ ਲਈ ਕਾਲ ਐਤਵਾਰ ਰਾਤ ਕਰੀਬ 8.30 ਵਜੇ ਆਈ ਸੀ। ਫਾਇਰ ਐਂਡ ਐਮਰਜੈਂਸੀ ਨੇ ਕਿਹਾ ਕਿ ਪਹਿਲਾਂ ਦੋ ਅਮਲੇ ਭੇਜੇ ਗਏ ਸੀ ਫਿਰ ਬਾਅਦ ਵਿੱਚ ਦੋ ਹੋਰ ਅਮਲਿਆ ਨੂੰ ਅਗ ਬੁਝਾਉਣ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਸੀ। ਜਾਂਚ ਅਧਿਕਾਰੀ ਸੋਮਵਾਰ ਨੂੰ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰਨਗੇ।
