ਅਸੀਂ ਅਕਸਰ ਸੁਣਦੇ ਹਾਂ ਕਿ ਮਾਪਿਆਂ ਨੂੰ ਆਪਣੇ ਬੱਚੇ ਆਪਣੀ ਜਾਨ ਤੋਂ ਵੀ ਵੱਧ ਪਿਆਰੇ ਹੁੰਦੇ ਨੇ। ਪਰ ਡੁਨੇਡਿਨ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ, ਦਰਅਸਲ ਡੁਨੇਡਿਨ ਦੀ ਇੱਕ ਔਰਤ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਹਨ ਉਸ ਦਾ ਡਰਾਈਵਰ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਇਸ ਦਾ ਕਾਰਨ ਇਹ ਹੈ ਕਿ ਔਰਤ ਨੇ ਕਾਨੂੰਨੀ ਸੀਮਾ ਤੋਂ 4 ਗੁਣਾ ਵੱਧ ਸ਼ਰਾਬ ਪੀਕੇ ਗੱਡੀ ਚਲਾਈ ਸੀ ਇਨ੍ਹਾਂ ਹੀ ਨਹੀਂ ਇਸ 360 ਕਿਲੋਮੀਟਰ ਦੇ ਸਫ਼ਰ ਦੌਰਾਨ ਉਸਦੀ ਗੱਡੀ ਇੱਕ ਹਾਦਸੇ ਦਾ ਸ਼ਿਕਾਰ ਵੀ ਹੋਈ ਸੀ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਇਸ ਦੌਰਾਨ ਕੋਈ ਜਿਆਦਾ ਨੁਕਸਾਨ ਨਹੀਂ ਹੋਇਆ ਸੀ ਤੇ ਇੱਕ ਹੈਰਾਨੀਜਨਕ ਗੱਲ ਇਹ ਹੈ ਕਿ ਇਸ ਦੌਰਾਨ ਔਰਤ ਦੀ 11 ਸਾਲ ਦੀ ਧੀ ਵੀ ਉਸ ਨਾਲ ਕਾਰ ਵਿੱਚ ਸਵਾਰ ਸੀ।
