ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸੋਮਵਾਰ ਰਾਤ ਨੂੰ ਦਿੱਲੀ-ਐਨਸੀਆਰ ਸਮੇਤ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਾਫੀ ਚਿਰ ਤੱਕ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ‘ਚ ਧਰਤੀ ਲੰਬੇ ਸਮੇਂ ਤੱਕ ਕੰਬਦੀ ਰਹੀ। ਕਈ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਭੂਚਾਲ ਨਾਲ ਸਬੰਧਤ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ।
ਰਾਤ ਕਰੀਬ 11.45 ਵਜੇ ਆਏ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ ਹਨ। ਰਾਜਧਾਨੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਇਸ ਸਾਲ ਦਾ ਇਹ ਦੂਜਾ ਭੂਚਾਲ ਹੈ। ਜਾਪਾਨ ਵਿੱਚ ਸਾਲ ਦੇ ਪਹਿਲੇ ਦਿਨ ਇੱਕ ਵੱਡਾ ਭੂਚਾਲ ਆਇਆ ਸੀ ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ।