ਤਜ਼ਾਕਿਸਤਾਨ ਵਿੱਚ ਅੱਜ (ਮੰਗਲਵਾਰ) ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਿਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਅਫਗਾਨਿਸਤਾਨ ‘ਚ 4.1 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇੱਥੇ ਵੀ ਕਿਸੇ ਜਾਨੀ ਜਾਂ ਸੰਪਤੀ ਦੇ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ।
