ਪੂਰਬੀ ਕਾਂਗੋ ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਵੀਰਵਾਰ ਨੂੰ ਕਿਵੂ ਝੀਲ ‘ਤੇ 278 ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟ ਗਈ। ਇਸ ਕਾਰਨ ਹੁਣ ਤੱਕ 87 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਾਲਾਂਕਿ ਹਾਦਸੇ ਤੋਂ ਬਾਅਦ 50 ਲੋਕਾਂ ਨੂੰ ਬਚਾ ਲਿਆ ਗਿਆ ਹੈ ਪਰ ਵੱਡੀ ਗਿਣਤੀ ਲੋਕ ਅਜੇ ਵੀ ਲਾਪਤਾ ਹਨ। ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਦੱਖਣੀ ਕਿਵੂ ਸੂਬੇ ਦੇ ਗਵਰਨਰ ਜੀਨ ਜੈਕ ਪੁਰੂਸੀ ਨੇ ਕਿਹਾ ਕਿ ਕਿਸ਼ਤੀ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ ਦੇ ਕਿਤੁਕੂ ਬੰਦਰਗਾਹ ਤੋਂ ਕੁਝ ਮੀਟਰ (ਗਜ਼) ਡੌਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਉਸੇ ਸਮੇਂ ਇਹ ਹਾਦਸਾ ਵਾਪਰ ਗਿਆ ਅਤੇ ਕਿਸ਼ਤੀ ਡੁੱਬ ਗਈ।
ਦੂਜੇ ਪਾਸੇ, ਰਾਸ਼ਟਰਪਤੀ ਤਿਨਬੂ ਨੇ ਪੀੜਤ ਪਰਿਵਾਰਾਂ ਅਤੇ ਨਾਈਜਰ ਰਾਜ ਸਰਕਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਨੈਸ਼ਨਲ ਇਨਲੈਂਡ ਵਾਟਰਵੇਜ਼ ਅਥਾਰਟੀ ਨੂੰ ਨਾਈਜਰ ਰਾਜ ਅਤੇ ਪੂਰੇ ਦੇਸ਼ ਵਿੱਚ ਲਗਾਤਾਰ ਹੋ ਰਹੇ ਕਿਸ਼ਤੀ ਹਾਦਸਿਆਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਪਾਅ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ।