ਬੀਤੀ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੂਪੇਂਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਪਿਛਲੇ ਦਿਨੀ ਹਨੀ ਦੇ ਟਿਕਾਣਿਆਂ ਤੋਂ ED ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ। ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਰਾਤ 1 ਵਜੇ ਦੇ ਕਰੀਬ ਮੈਡੀਕਲ ਜਾਂਚ ਲਈ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਹੁਣ ਉਸ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਹਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।