ਪੰਜਾਬ ਦੇ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਕੂਲਾਂ ਵਿੱਚ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਾਲ ਪ੍ਰਾਇਮਰੀ ਅਤੇ ਸੈਕੰਡਰੀ ਵਿਭਾਗਾਂ ਦੇ ਅਧਿਆਪਕ ਹਾਜ਼ਰ ਹੋਣਗੇ। ਸਕੂਲਾਂ ਦਾ ਖੁੱਲਣ ਦਾ ਸਮਾਂ ਸਵੇਰੇ 10 ਵਜੇ ਅਤੇ ਬੰਦ ਹੋਣ ਦਾ ਸਮਾਂ ਦੁਪਹਿਰ 3 ਵਜੇ ਹੋਵੇਗਾ। ਇਹ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ।
ਪੰਜਾਬ ਸਰਕਾਰ ਨੇ ਪਹਿਲਾਂ 25 ਦਸੰਬਰ, 2022 ਤੋਂ 1 ਜਨਵਰੀ, 2023 ਤੱਕ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਸੀ, ਪਰ ਸੂਬੇ ਵਿੱਚ ਸੰਘਣੀ ਧੁੰਦ ਅਤੇ ਸਰਦੀ ਕਾਰਨ ਛੁੱਟੀਆਂ ਦੀ ਸਮਾਂ ਸੀਮਾ 9 ਜਨਵਰੀ ਤੱਕ ਵਧਾ ਦਿੱਤੀ ਗਈ ਸੀ। ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ ਛੁੱਟੀਆਂ ਦੀ ਸਮਾਂ ਸੀਮਾ ਫਿਰ 14 ਜਨਵਰੀ ਤੱਕ ਵਧਾ ਦਿੱਤੀ ਹੈ।