[gtranslate]

ਕਿਤਾਬਾਂ ਤੇ ਫੰਡਾਂ ਦੇ ਨਾਂ ‘ਤੇ ਪ੍ਰਾਈਵੇਟ ਸਕੂਲਾਂ ‘ਚ ਹੁੰਦੀ ਲੁੱਟ ‘ਤੇ ਪੰਜਾਬ ਸਰਕਾਰ ਹੋਈ ਸਖ਼ਤ, ਸਿੱਖਿਆ ਵਿਭਾਗ ਨੇ ਲਿਆ ਇਹ ਫੈਸਲਾ

education minister harjot bains launched

ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਸਿੱਖਿਆ ਵਿਭਾਗ ਹਰਕਤ ਵਿੱਚ ਆ ਗਿਆ ਹੈ। ਵਿਭਾਗ ਵੱਲੋਂ ਹਰੇਕ ਜ਼ਿਲ੍ਹੇ ਲਈ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਉਸ ਜ਼ਿਲ੍ਹੇ ਦੇ ਤਿੰਨ ਪ੍ਰਿੰਸੀਪਲਾਂ ਨੂੰ ਟਾਸਕ ਫੋਰਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਮਿਲੀ ਸ਼ਿਕਾਇਤ ਦੀ ਜਾਂਚ ਕਰਕੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ। ਸਬੰਧਿਤ ਵਿਭਾਗ ਨੇ ਇੱਕ ਈਮੇਲ ਆਈਡੀ emofficepunjab@gmail.com ਬਣਾਈ ਹੈ, ਜਿੱਥੋਂ ਲੋਕ ਆਪਣੀਆਂ ਸ਼ਿਕਾਇਤਾਂ ਸਿੱਖਿਆ ਵਿਭਾਗ ਨੂੰ ਭੇਜ ਸਕਣਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ/ਨੋਟਬੁੱਕਾਂ ਅਤੇ ਵੱਖ-ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਨੂੰ ਲੁੱਟਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧ ਵਿੱਚ ਕੁੱਝ ਦਿਨ ਪਹਿਲਾਂ ਰਾਜ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਇੱਕ ਸਮੂਹ ਨੇ ਪ੍ਰਾਈਵੇਟ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵੱਲੋਂ ਜਾਰੀ ਕਿਤਾਬਾਂ/ਨੋਟਬੁੱਕਾਂ ਅਤੇ ਫੀਸਾਂ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਜਿਸ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਹਿੰਗੀਆਂ ਪਬਲਿਸ਼ਰਾਂ ਦੀਆਂ ਕਿਤਾਬਾਂ ਲਗਾ ਕੇ ਕੀਤੀ ਜਾ ਰਹੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *