ਹੇਸਟਿੰਗਜ਼ ਵਿੱਚ ਇੱਕ ਕੇਮਾਰਟ ਸਟੋਰ ਵਿੱਚ ਹੋਈ ਚੋਰੀ ਤੋਂ ਬਾਅਦ ਪੁਲਿਸ ਨੇ ਅੱਠ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਡਿਟੈਕਟਿਵ ਸਾਰਜੈਂਟ ਰਿਆਨ ਕੇਮਸਲੇ ਨੇ ਕਿਹਾ ਕਿ ਬੁੱਧਵਾਰ ਸਵੇਰੇ ਪੁਲਿਸ ਨੂੰ ਚੋਰਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ। ਕੇਮਸਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ,“ਸਮੂਹ ਨੇ ਪੁਲਿਸ ਪ੍ਰਤੀ ਹਮਲਾਵਰ ਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸ ਕਾਰਨ ਸਥਿਤੀ ਨੂੰ ਕਾਬੂ ਕਰਨ ਲਈ ਕਈ ਯੂਨਿਟਾਂ ਨੂੰ ਮੌਕੇ ‘ਤੇ ਬੁਲਾਉਣਾ ਪਿਆ ਸੀ। ਉਨ੍ਹਾਂ ਕਿਹਾ ਕਿ ਚੋਰੀ ਦੇ ਸਬੰਧ ਵਿੱਚ ਸੱਤ ਨੌਜਵਾਨਾਂ ਨੂੰ ਫੜਿਆ ਗਿਆ ਸੀ, ਇੱਕ ਹੋਰ ਵਿਅਕਤੀ ਨੂੰ ਪੁਲਿਸ ਵਾਹਨ ਨੂੰ ਨੁਕਸਾਨ ਪਹੁੰਚਾਉਣ ਦੇ ਸਬੰਧ ਵਿੱਚ ਫੜਿਆ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਦੇ ਪਰਿਵਾਰਾਂ ਨਾਲ ਸੰਪਰਕ ਕਰ ਰਹੇ ਹਨ।
