[gtranslate]

ਪੰਜਾਬ ‘ਚ ਅੱਜ ਖਤਮ ਹੋਵੇਗਾ ਚੋਣ ਪ੍ਰਚਾਰ, 20 ਫਰਵਰੀ ਨੂੰ ਇੱਕੋ ਪੜਾਅ ‘ਚ ਪੈਣਗੀਆਂ ਵੋਟਾਂ

election campaign in punjab

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸੂਬੇ ‘ਚ ਚੋਣ ਪ੍ਰਚਾਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਖਤਮ ਹੋ ਜਾਵੇਗਾ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਪ੍ਰਸ਼ਾਸਨ ਨੇ ਬਾਹਰੀ ਲੋਕਾਂ ਨੂੰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਛੱਡਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਚੋਣ ਪ੍ਰਚਾਰ ਠੱਪ ਹੋਣ ਤੋਂ ਬਾਅਦ 20 ਫਰਵਰੀ ਨੂੰ ਵੋਟਿੰਗ ਖਤਮ ਹੋਣ ਤੱਕ ਸੂਬੇ ‘ਚ ਡਰਾਈ-ਡੇਅ ਦਾ ਐਲਾਨ ਕੀਤਾ ਗਿਆ ਹੈ। ਚੋਣ ਪ੍ਰਚਾਰ ਖ਼ਤਮ ਹੁੰਦੇ ਹੀ ਰੇਡੀਓ ਅਤੇ ਟੀਵੀ ‘ਤੇ ਇਸ਼ਤਿਹਾਰਾਂ ਦਾ ਪ੍ਰਸਾਰਣ ਬੰਦ ਕਰ ਦਿੱਤਾ ਜਾਵੇਗਾ। ਚੋਣ ਪ੍ਰਚਾਰ ਦੇ ਆਖਰੀ ਦਿਨ ਕਈ ਦਿੱਗਜ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਵਾਰ ਕੁੱਲ 1 ਹਜ਼ਾਰ 304 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਦੀਆਂ 14 ਸੀਟਾਂ ‘ਤੇ ਸਭ ਤੋਂ ਵੱਧ 175 ਉਮੀਦਵਾਰ ਚੋਣ ਲੜ ਰਹੇ ਹਨ। ਅੰਮ੍ਰਿਤਸਰ ਦੀਆਂ 11 ਸੀਟਾਂ ਲਈ 117 ਅਤੇ ਪਟਿਆਲਾ ਦੀਆਂ ਅੱਠ ਸੀਟਾਂ ਲਈ 103 ਉਮੀਦਵਾਰ ਮੈਦਾਨ ਵਿੱਚ ਹਨ।

Likes:
0 0
Views:
252
Article Categories:
India News

Leave a Reply

Your email address will not be published. Required fields are marked *