ਟੇਸਲਾ ਦੇ CEO ਐਲੋਨ ਮਸਕ ਟਵਿੱਟਰ ਦੇ ਨਵੇਂ ਮਾਲਕ ਬਣ ਗਏ ਹਨ। ਦਰਅਸਲ, ਐਲੋਨ ਮਸਕ ਨੇ ਟਵਿਟਰ ਨੂੰ 54.20 ਡਾਲਰ ਪ੍ਰਤੀ ਸ਼ੇਅਰ ਦੀ ਦਰ ਨਾਲ ਖਰੀਦਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਸੋਮਵਾਰ ਦੇਰ ਸ਼ਾਮ ਟਵਿੱਟਰ ਦੇ ਬੋਰਡ ਨੇ ਸਵੀਕਾਰ ਕਰ ਲਿਆ ਹੈ। ਫਿਲਹਾਲ ਟਵਿੱਟਰ ਵੱਲੋਂ ਜਾਣਕਾਰੀ ਦਿੰਦੇ ਹੋਏ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਟੇਸਲਾ ਦੇ ਸੀਈਓ ਐਲੋਨ ਮਸਕ ਨੇ ਆਖਿਰਕਾਰ ਟਵਿਟਰ ਨੂੰ ਖਰੀਦ ਲਿਆ ਹੈ। ਕੰਪਨੀ ਨੇ ਇਹ ਵੀ ਕਿਹਾ ਹੈ ਕਿ ਮਸਕ ਨੇ ਟਵਿਟਰ ਨੂੰ ਖਰੀਦਣ ਲਈ 44 ਬਿਲੀਅਨ ਅਮਰੀਕੀ ਡਾਲਰ ਦਾ ਭੁਗਤਾਨ ਕੀਤਾ ਹੈ। ਇਸ ਦੌਰਾਨ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਇੱਕ ਹੋਰ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਟਵਿੱਟਰ ਨਾਲ ਉਨ੍ਹਾਂ ਦੀ ਡੀਲ ਫਾਈਨਲ ਹੋ ਸਕਦੀ ਹੈ।
I hope that even my worst critics remain on Twitter, because that is what free speech means
— Elon Musk (@elonmusk) April 25, 2022
ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਸ਼ਾਮ ਨੂੰ ਐਲੋਨ ਮਸਕ ਨੇ ਇੱਕ ਟਵੀਟ ਵਿੱਚ ਲਿਖਿਆ ਸੀ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਸਭ ਤੋਂ ਭੈੜੇ ਆਲੋਚਕ ਟਵਿੱਟਰ ‘ਤੇ ਅਜੇ ਵੀ ਬਣੇ ਰਹਿਣਗੇ, ਕਿਉਂਕਿ ਇਸਨੂੰ ਫ੍ਰੀ ਸਪੀਚ ਕਿਹਾ ਜਾਂਦਾ ਹੈ। ਉਦੋਂ ਤੋਂ ਉਨ੍ਹਾਂ ਦਾ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋਣ ਲੱਗਾ। ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਟਵਿਟਰ ਦੇ ਸ਼ੇਅਰ ਖਰੀਦ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਟਵਿਟਰ ਦੇ ਨਿਰਦੇਸ਼ਕ ਮੰਡਲ ਤੋਂ ਸਿੱਧੇ ਟਵਿਟਰ ਨੂੰ ਖਰੀਦਣ ਦੀ ਪੇਸ਼ਕਸ਼ ਕੀਤੀ।