ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਟੈਸਟ ਸੀਰੀਜ਼ ‘ਚ 3-0 ਨਾਲ ਹਰਾ ਦਿੱਤਾ ਹੈ। ਬੇਨ ਸਟੋਕਸ ਦੀ ਅਗਵਾਈ ਵਾਲੀ ਟੀਮ ਨੇ ਤੀਜੇ ਟੈਸਟ ਮੈਚ ‘ਚ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ਹੈ। ਇਹ ਮੈਚ ਲੀਡਜ਼ ਵਿੱਚ ਖੇਡਿਆ ਗਿਆ ਸੀ। ਤੀਜੇ ਟੈਸਟ ਵਿੱਚ ਨਿਊਜ਼ੀਲੈਂਡ ਨੇ ਪਹਿਲੀ ਪਾਰੀ ਵਿੱਚ 329 ਦੌੜਾਂ ਅਤੇ ਦੂਜੀ ਪਾਰੀ ਵਿੱਚ 326 ਦੌੜਾਂ ਬਣਾਈਆਂ ਸਨ। ਜਵਾਬ ‘ਚ ਇੰਗਲੈਂਡ ਨੇ ਪਹਿਲੀ ਪਾਰੀ ‘ਚ 360 ਦੌੜਾਂ ਅਤੇ ਦੂਜੀ ਪਾਰੀ ‘ਚ 296 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇੰਗਲੈਂਡ ਲਈ ਦੂਜੀ ਪਾਰੀ ਵਿੱਚ ਜੋ ਰੂਟ ਅਤੇ ਜੌਨੀ ਬੇਅਰਸਟੋ ਨੇ ਸ਼ਾਨਦਾਰ ਪਾਰੀ ਖੇਡੀ ਹੈ।
