ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਤੇ ਦਿਨੀ ਵਿਸ਼ੇਸ਼ ਸਮਾਗਮ ਕਰਵਾਏ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਗੋਹੀਰ ਪਿੰਡ,ਨਕੋਦਰ ਜਿਲਾ ਜਲੰਧਰ ਦੇ ਵਾਸੀਆ ਵੱਲੋਂ ਤਿੰਨੇ ਦਿਨ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਲੰਗਰਾਂ ਦੀ ਸੇਵਾ ਨਿਭਾਈ ਗਈ ਹੈ।