[gtranslate]

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਾਈਕੋਰਟ ਤੋਂ ਰਾਹਤ, ਹੇਠਲੀ ਅਦਾਲਤ ਦੀ ਇਸ ਕਾਰਵਾਈ ‘ਤੇ ਲਾਈ ਰੋਕ

ex cm channi get relief from hc

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸਾਬਕਾ CM ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ। ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਹੈ। ਸਾਬਕਾ CM ਨੂੰ ਪੁਲਿਸ ਤੋਂ ਸੰਮਨ ਵੀ ਮਿਲੇ ਸਨ। ਅਮਰੀਕਾ ਤੋਂ ਪਰਤਣ ਤੋਂ ਬਾਅਦ ਸਾਬਕਾ CM ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ। ਇਸ ਤੋਂ ਬਾਅਦ ਜਦੋਂ ਉਹ ਘਰ ਪਰਤਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਦਿੱਤੇ ਸਨ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤ ਆਏ ਹਨ। ਉਹ ਪੀਐਚਡੀ ਦੀ ਪੜ੍ਹਾਈ ਅਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਸੀ। ਵਤਨ ਪਰਤਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਨਵੀਂ ਦਿੱਲੀ ‘ਚ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਹਿਮਾਚਲ ਪ੍ਰਦੇਸ਼ ‘ਚ ਪਾਰਟੀ ਦੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਸੀ।

Leave a Reply

Your email address will not be published. Required fields are marked *