[gtranslate]

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਡਿਪਟੀ CM OP ਸੋਨੀ, ਮੰਗਲਵਾਰ ਨੂੰ 2 ਘੰਟੇ ਤੱਕ ਹੋਈ ਪੁੱਛਗਿੱਛ

ex deputy cm op soni

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਬਿਊਰੋ ਵੱਲੋਂ ਸੰਮਨ ਕੀਤੇ ਜਾਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ ਹਨ। ਜਿੱਥੇ ਉਨ੍ਹਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸੋਨੀ ਨੇ ਕਿਹਾ ਕਿ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਾਰੇ ਸਵਾਲ ਪੁੱਛੇ ਗਏ ਸਨ, ਪਰ ਉਨ੍ਹਾਂ ਦਾ ਜਵਾਬ ਉਹੀ ਸੀ ਜੋ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਸਾਹਮਣੇ ਹਲਫ਼ਨਾਮਾ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀਆਂ ਤੋਂ ਬਾਅਦ ਹੁਣ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਵੀ ਵਿਜੀਲੈਂਸ ਬਿਊਰੋ ਦੇ ਰਡਾਰ ‘ਤੇ ਆ ਗਏ ਹਨ। ਹਾਲ ਹੀ ਵਿੱਚ ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਰਾਣੀ ਕਾ ਬਾਗ ਸਥਿਤ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਪਹੁੰਚਿਆ ਸੀ। ਜਿਸ ਵਿੱਚ ਉਨ੍ਹਾਂ ਨੂੰ 25 ਨਵੰਬਰ ਦਿਨ ਸ਼ਨੀਵਾਰ ਨੂੰ ਐਸ.ਐਸ.ਪੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਇਹ ਕਹਿ ਕੇ ਕਿ ਉਹ ਕੰਮਕਾਰ ‘ਚ ਰੁੱਝੇ ਹੋਏ ਹਨ ਅਤੇ ਸ਼ਹਿਰ ਤੋਂ ਬਾਹਰ ਹਨ, ਉਨ੍ਹਾਂ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ।

ਓਪੀ ਸੋਨੀ ਨੇ ਪੁੱਛਗਿੱਛ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਸੰਮਨ ਮਿਲੇ ਸਨ ਅਤੇ ਅੱਜ ਉਹ ਇਸ ਦਾ ਜਵਾਬ ਦੇਣ ਲਈ ਇੱਥੇ ਪੁੱਜੇ ਸਨ। ਉਨ੍ਹਾਂ ਤੋਂ ਉਨ੍ਹਾਂ ਦੀ ਆਮਦਨ ਅਤੇ ਜਾਇਦਾਦ ਬਾਰੇ ਪੁੱਛਿਆ ਗਿਆ ਸੀ। ਉਨ੍ਹਾਂ ਨੇ ਹਰ ਪੰਜ ਸਾਲ ਬਾਅਦ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਦੇ ਆਧਾਰ ’ਤੇ ਆਪਣੀ ਪ੍ਰਾਪਰਟੀ ਦਾ ਵੇਰਵਾ ਦਿੱਤਾ ਹੈ ਅਤੇ ਇਹੀ ਉਨ੍ਹਾਂ ਦੀ ਜਾਇਦਾਦ ਵੀ ਹੈ। ਵਿਜੀਲੈਂਸ ਨੇ ਉਨ੍ਹਾਂ ਖਿਲਾਫ ਜਾਂਚ ਸ਼ੁਰੂ ਕੀਤੀ ਹੈ ਅਤੇ ਜਦੋਂ ਵੀ ਬੁਲਾਇਆ ਜਾਵੇਗਾ ਉਹ ਪਹੁੰਚਣਗੇ। ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।

Likes:
0 0
Views:
243
Article Categories:
India News

Leave a Reply

Your email address will not be published. Required fields are marked *