ਸਾਬਕਾ ਵਿਧਾਇਕ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਬਰਨਾਲਾ ਗੁਰਪ੍ਰੀਤ ਸਿੰਘ ਨੇ ਲੱਕੀ ਪੱਖੋ ਨੇ ਇੰਟਰਨੈੱਟ ਮੀਡੀਆ ‘ਤੇ ਇੱਕ ਪੱਤਰ ਜਾਰੀ ਕਰਕੇ ਦਿੱਤੀ | ਸਾਬਾਕਾ ਵਿਧਾਇਕ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ 2007 ਅਤੇ 2012 ਵਿੱਚ ਬਰਨਾਲਾ ਤੋਂ ਵਿਧਾਇਕ ਰਹੇ ਹਨ। 2017 ਵਿੱਚ ਉਹ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਚੋਣ ਹਾਰ ਗਏ ਸਨ। ਇਸੇ ਤਰ੍ਹਾਂ 2019 ਦੀਆਂ ਲੋਕ ਸਭਾ ਚੋਣਾਂ ‘ਚ ਉਹ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਵਾਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ ਸੀ।
ਉਨ੍ਹਾਂ ਦੀ ਥਾਂ ਆਲ ਇੰਡੀਆ ਕਾਂਗਰਸ ਦੇ ਕੈਸ਼ੀਅਰ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ। ਇਸ ਕਾਰਨ ਨਾਰਾਜ਼ ਕੇਵਲ ਸਿੰਘ ਢਿੱਲੋਂ ਘਰ ਬੈਠ ਗਏ ਸੀ। ਸੀਐਮ ਚਰਨਜੀਤ ਚੰਨੀ ਵੀ ਉਨ੍ਹਾਂ ਨੂੰ ਮਨਾਉਣ ਉਨ੍ਹਾਂ ਦੇ ਘਰ ਗਏ ਸੀ। ਕਾਂਗਰਸ ਦੇ ਦਿੱਗਜ ਨੇਤਾ ਰਾਹੁਲ ਗਾਂਧੀ ਨੇ 15 ਫਰਵਰੀ ਨੂੰ ਬਰਨਾਲਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ। ਕੇਵਲ ਢਿੱਲੋਂ ਹੀ ਉਸ ਰੈਲੀ ਵਿੱਚ ਸੀ ਸ਼ਾਮਿਲ ਨਹੀਂ ਹੋਏ।