ਪਾਕਿਸਤਾਨ ‘ਚ ਸਿਆਸੀ ਸੰਕਟ ਆਪਣੇ ਸਿਖਰ ‘ਤੇ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕੁਰਸੀ ਹੁਣ ਕਿਸੇ ਵੇਲੇ ਵੀ ਜਾ ਸਕਦੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੇ ਇਮਰਾਨ ਖਾਨ ਦੀ ਸਖਤ ਆਲੋਚਨਾ ਕੀਤੀ ਹੈ। ਰੇਹਮ ਖਾਨ ਨੇ ਕਿਹਾ ਹੈ ਕਿ ਇਮਰਾਨ ਖਾਨ ਦੁਆਰਾ ਪੈਦਾ ਕੀਤੀ ਗੰਦਗੀ ਨੂੰ ਸਾਫ ਕਰਨ ਲਈ ਦੇਸ਼ ਦੇ ਲੋਕਾਂ ਨੂੰ ਇਕੱਠੇ ਖੜੇ ਹੋਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਖਾਨ 2018 ਵਿੱਚ “ਨਯਾ ਪਾਕਿਸਤਾਨ” ਬਣਾਉਣ ਦੇ ਵਾਅਦੇ ਨਾਲ ਸੱਤਾ ਵਿੱਚ ਆਇਆ ਸੀ ਪਰ ਵਸਤੂਆਂ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਦੀ ਬੁਨਿਆਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ। ਜਿਸ ਕਾਰਨ ਵਿਰੋਧੀ ਧਿਰ ਨੂੰ ਇਮਰਾਨ ਸਰਕਾਰ ‘ਤੇ ਨਿਸ਼ਾਨਾ ਸਾਧਣ ਦਾ ਮੌਕਾ ਮਿਲ ਗਿਆ।
ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੇ ਟਵੀਟ ਕੀਤਾ, ਇਸ ਇਨਸਾਨ ਨੂੰ ਕੁੱਝ ਨਹੀਂ ਚਾਹੀਦਾ। ਇਮਰਾਨ ਖਾਨ ਨੇ ਆਪਣੀ ਜ਼ਿੰਦਗੀ ਵਿੱਚ ਸਭ ਕੁੱਝ ਹਾਸਲ ਕੀਤਾ ਹੈ। ਨਾਂ, ਪੈਸਾ, ਸ਼ੌਹਰਤ, ਇਜ਼ਤ। ‘ਇਸ ਆਦਮੀ ਕੋਲ ਸਭ ਕੁੱਝ ਹੈ ਪਰ ਅਕਲ ਨਹੀਂ।’ ਦੱਸ ਦੇਈਏ ਕਿ ਰੇਹਮ ਤੇ ਇਮਰਾਨ ਦਾ ਵਿਆਹ ਤੋਂ 6 ਮਹੀਨੇ ਬਾਅਦ ਹੀ ਤਲਾਕ ਹੋ ਗਿਆ ਸੀ। 6 ਜਨਵਰੀ 2015 ਨੂੰ ਦੋਵਾਂ ਦਾ ਵਿਆਹ ਹੋਇਆ ਸੀ।