ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਵਜ਼ਾਰਤ ’ਚ ਪਹਿਲਾ ਵਿਸਥਾਰ ਸਾਢੇ ਤਿੰਨ ਮਹੀਨਿਆਂ ਬਾਅਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਪੁਰਾਣੇ ਵਜ਼ੀਰਾਂ ਦੇ ਵਿਭਾਗਾਂ ਵਿੱਚ ਵੀ ਫੇਰਬਦਲ ਹੋ ਸਕਦਾ ਹੈ। ਇਸ ਮੰਤਰੀ ਮੰਡਲ ‘ਚ ਪੰਜ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਮੰਤਰੀਆਂ ਨੂੰ ਸਹੁੰ ਚੁੱਕਾਈ ਹੈ।
ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ,ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 14 ਮੰਤਰੀ ਹੋ ਗਏ ਹਨ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਸਨ। ਇਸ ਤੋਂ ਪਹਿਲਾ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।