ਵਿਧਾਨ ਸਭਾ ਦੀਆ ਚੋਣਾਂ ਦੀ ਜਿਵੇ ਜਿਵੇ ਤਰੀਕ ਨੇੜੇ ਆ ਰਹੀ ਹੈ, ਤਿਉ ਤਿਉ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ। ਇਸ ਦੇ ਚਲਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਵਿੱਚ ਦੌਰੇ ਦੌਰਾਨ ਦਾਅਵਾ ਕੀਤਾ ਕਿ ਸਿਆਸਤ ਵਿੱਚ ਲੰਮਾ ਤਜ਼ਰਬਾ ਹੈ ਕਿ ਇਸ ਵਾਰ ਵੀ ਸੁਬੇ ਵਿੱਚ ਅਕਾਲੀ-ਬਸਪਾ ਦੀ ਸਰਕਾਰ ਬਣੇਗੀ।
ਪੰਜਾਬ ਦੀ ਅਹਿਮ ਮਨੀ ਜਾਂਦੀ ਸੀਟ ਵਿਧਾਨ ਸਭਾ ਹਲਕਾਂ ਲੰਬੀ ਤੋਂ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਵੀ ਚੋਣ ਮੈਦਾਨ ਵਿੱਚ ਹਨ।