[gtranslate]

Breaking : ਗੁਰੂਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ, ਦਹਿਸ਼ਤਗਰਦਾ ਨੇ ਕੀਤਾ ਗੁਰੂ ਘਰ ਤੇ ਕਬਜ਼ਾ !

explosions heard in karte parwan

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਕਾਰਤੇ ਪਰਵਾਨ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰ ਦਿੱਤਾ ਹੈ। ਅੱਤਵਾਦੀਆਂ ਨੇ ਇੱਥੇ ਕਈ ਧਮਾਕੇ ਕੀਤੇ ਹਨ। ਅਫਗਾਨੀਸਤਾਨ ਦੇ ਕਾਬੁਲ ਸਥਿਤ ਕਾਰਤੇ ਪਰਵਾਨ ਗੁਰਦੁਆਰਾ ਸਾਹਿਬ ‘ਤੇ ਅੱਜ ਸਵੇਰੇ 6 ਵਜੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਫਿਲਹਾਲ ਗੁਰਦੁਆਰਾ ਸਾਹਿਬ ਅੱਤਵਾਦੀਆਂ ਦੇ ਕਬਜ਼ੇ ‘ਚ ਦੱਸਿਆ ਜਾ ਰਿਹਾ ਹੈ। ਫਾਇਰਿੰਗ ਵੀ ਜਾਰੀ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਹੈ ਕਿ 10 ਦੇ ਕਰੀਬ ਅੱਤਵਾਦੀ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਗਏ ਹਨ ਤੇ ਲਗਾਤਾਰ ਫਾਇਰਿੰਗ ਕਰ ਰਹੇ ਹਨ।

ਅੱਤਵਾਦੀ ਹਮਲੇ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾ ਵੀ ਕਾਰਤੇ ਪਰਵਾਨ ਗੁਰਦੁਆਰਾ ਸਾਹਿਬ ‘ਤੇ ਹਮਲਾ ਹੋ ਚੁੱਕਾ ਹੈ। ਪਿਛਲੇ ਸਾਲ ਵੀ ਕਾਰਤੇ ਪਰਵਾਨ ਗੁਰਦੁਆਰਾ ਸਾਹਿਬ ‘ਤੇ ਹਮਲਾ ਹੋਇਆ ਸੀ।

Leave a Reply

Your email address will not be published. Required fields are marked *