[gtranslate]

ਪੰਜਾਬ ‘ਚ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਵੇਚਣ ਵਾਲਿਆਂ ‘ਤੇ ਪੁਲਿਸ ਨੇ ਕਸਿਆ ਸ਼ਿਕੰਜਾ ! ਕੀਤੀ ਵੱਡੀ ਕਾਰਵਾਈ…

fake-sim-card-accused-arrested

ਪੰਜਾਬ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਕਾਰਡ ਜਾਰੀ ਕਰਨ ਵਾਲੇ ਏਜੰਟਾਂ ‘ਤੇ ਸ਼ਿਕੰਜਾ ਕੱਸਿਆ ਹੈ। ਪੰਜਾਬ ਪੁਲਿਸ ਨੇ ਕਥਿਤ ਤੌਰ ‘ਤੇ ਜਾਅਲੀ ਪਛਾਣ/ਦਸਤਾਵੇਜ਼ਾਂ ਦੇ ਆਧਾਰ ‘ਤੇ ਜਾਰੀ ਕੀਤੇ ਗਏ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰ ਦਿੱਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ। ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਨੇ ਟੈਲੀਕਾਮ ਵਿਭਾਗ (ਡੀਓਟੀ) ਦੇ ਸਹਿਯੋਗ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਆਈਪੀਸੀ ਦੀ ਧਾਰਾ 420, 465, 467 ਅਤੇ 471 ਤਹਿਤ 52 ਕੇਸ ਦਰਜ ਕੀਤੇ ਗਏ ਹਨ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਵੱਲੋਂ ਦੂਰਸੰਚਾਰ ਵਿਭਾਗ (ਡੀਓਟੀ) ਦੇ ਸਹਿਯੋਗ ਨਾਲ ਪਛਾਣ ਦੇ ਜਾਅਲੀ ਸਬੂਤਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਜ਼ਿਆਦਾਤਰ ਸਾਈਬਰ ਅਪਰਾਧਾਂ ਅਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਜਾਅਲੀ ਦਸਤਾਵੇਜ਼ਾਂ ‘ਤੇ ਜਾਂ ਤੀਜੀ ਧਿਰ ਦੇ ਨਾਵਾਂ ਦੀ ਵਰਤੋਂ ਕਰਕੇ ਜਾਰੀ ਕੀਤੇ ਮੋਬਾਈਲ ਨੰਬਰਾਂ ਰਾਹੀਂ ਅੰਜ਼ਾਮ ਦਿੱਤਾ ਜਾਂਦਾ ਹੈ।

Likes:
0 0
Views:
643
Article Categories:
India News

Leave a Reply

Your email address will not be published. Required fields are marked *