ਬੰਗਾਲ ਤੋਂ ਬਾਅਦ ਹੁਣ ਯੂਪੀ ਦੇ ਵਿੱਚ ਵੀ ਕਿਸਾਨਾਂ ਦੇ ਭਾਜਪਾ ਦੇ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸੇ ਕੜੀ ਦੇ ਤਹਿਤ ਹੁਣ ਭਲਕੇ ਜਾਣੀ ਕਿ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਕਿਸਾਨਾਂ ਦੀ ਇੱਕ ਮਹਾਂਪੰਚਾਇਤ ਹੋਣ ਜਾਂ ਰਹੀ ਹੈ। ਕਿਸਾਨ ਮਹਾਪੰਚਾਇਤ ਦੇ ਮੱਦੇਨਜ਼ਰ ਸਰਕਾਰ ਨੇ ਮੁਜ਼ੱਫਰਨਗਰ ਅਤੇ ਇਸਦੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਂ ਰਹੇ ਹਨ। ਕਿਸਾਨਾਂ ਦੀ ਮਹਾਪੰਚਾਇਤ ਵਿੱਚ ਭਾਰੀ ਭੀੜ ਇਕੱਠੀ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਹਾਪੁੜ ਡੀਐਮ ਨੇ 5 ਸਤੰਬਰ ਨੂੰ ਜ਼ਿਲ੍ਹੇ ਵਿੱਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। 5 ਸਤੰਬਰ ਨੂੰ, ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ਤੇ, ਪੁਲਿਸ ਨੇ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਦੇ ਸੰਬੰਧ ਵਿੱਚ ਸੁਰੱਖਿਆ ਘੇਰਾਬੰਦੀ ਤਿਆਰ ਕਰ ਲਈ ਹੈ। ਗੁਆਂਢੀ ਜ਼ਿਲ੍ਹਿਆਂ ਜਿਵੇਂ ਕਿ ਬੁਲੰਦਸ਼ਹਿਰ, ਅਲੀਗੜ੍ਹ, ਅਮਰੋਹਾ, ਆਦਿ ਦੇ ਕਿਸਾਨਾਂ ਦੀ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਹਾਪੁੜ ਨੂੰ ਤਿੰਨ ਜ਼ੋਨ, ਦੋ ਸੁਪਰ ਜ਼ੋਨ ਅਤੇ ਨੌ ਸੈਕਟਰ ਬਣਾਏ ਗਏ ਹਨ। ਸੰਯੁਕਤ ਮੋਰਚੇ ਦੀ ਅਪੀਲ ‘ਤੇ 5 ਸਤੰਬਰ ਨੂੰ ਮੁਜ਼ੱਫਰਨਗਰ’ ਚ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਪੰਚਾਇਤ ਵਿੱਚ ਲੱਖਾਂ ਕਿਸਾਨਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ਯੂਪੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਕਰਨਾਟਕ ਅਤੇ ਤਾਮਿਲਨਾਡੂ, ਕੇਰਲਾ ਵਰਗੇ ਰਾਜਾਂ ਤੋਂ ਵੀ ਕਿਸਾਨਾਂ ਦੇ ਗਰੁੱਪ ਆਉਣੇ ਸ਼ੁਰੂ ਹੋ ਗਏ ਹਨ। ਤਾਮਿਲਨਾਡੂ ਅਤੇ ਕੇਰਲਾ ਤੋਂ ਇਲਾਵਾ, ਕਿਸਾਨਾਂ ਦੇ ਸਮੂਹ ਵੀ ਦੂਜੇ ਰਾਜਾਂ ਤੋਂ ਗਾਜ਼ੀਪੁਰ ਸਰਹੱਦ ਤੇ ਪਹੁੰਚ ਗਏ ਹਨ। ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀਆ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।