ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਬਾਰਡਰ ‘ਤੇ ਬੈਠੇ ਹਨ। ਹੁਣ ਕਿਸਾਨਾਂ ਨੇ ਪੈਦਲ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਸੰਗਠਨ ਨਾਲ ਜੁੜੇ 100 ਮੈਂਬਰ ਸ਼ੰਭੂ ਸਰਹੱਦ ਤੋਂ ਅੱਗੇ ਵਧੇ। ਪਰ ਹੁਣ ਪੁਲਿਸ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦੇ ਰਹੀ। ਕਿਸਾਨਾਂ ਨੂੰ ਹਰਿਆਣਾ ਪ੍ਰਸ਼ਾਸਨ ਵੱਲੋਂ ਵਾਪਿਸ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਆਪਣੀ ਰਾਜਧਾਨੀ ਵਿੱਚ ਜਾਣ ਲਈ ਇਜਾਜ਼ਤ ਦੀ ਲੋੜ ਨਹੀਂ ਹੈ। ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਪੁਲੀਸ ਨੇ ਬੈਰੀਕੇਡ ’ਤੇ ਲੱਗੇ ਜਾਲ ਨੂੰ ਹਟਾ ਕੇ ਕਾਰਵਾਈ ਕੀਤੀ ਹੈ।
