ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਅਹਿਮ ਗੱਲਬਾਤ ਹੋਵੇਗੀ। ਚੰਡੀਗੜ੍ਹ ‘ਚ ਹੋਣ ਵਾਲੀ ਇਸ ਵਾਰਤਾ ਵਿੱਚ ਕਿਸਾਨ ਜਥੇਬੰਦੀਆਂ ਦੇ 28 ਮੈਂਬਰ ਹਿੱਸਾ ਲੈਣਗੇ। ਖਨੌਰੀ ਵਿਖੇ 80 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਉਨ੍ਹਾਂ ਨਾਲ ਹਾਜ਼ਰ ਹੋਣਗੇ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਡੱਲੇਵਾਲ ਐਂਬੂਲੈਂਸ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਣਗੇ। ਗੱਲਬਾਤ ਦੌਰਾਨ ਵੀ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ। ਹਾਲਾਂਕਿ ਵੀਰਵਾਰ ਨੂੰ ਉਨ੍ਹਾਂ ਦਾ ਮਰਨ ਵਰਤ 80ਵੇਂ ਦਿਨ ‘ਚ ਪਹੁੰਚ ਗਿਆ ਸੀ।
