26 ਜੂਨ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰਸੱਤ ਮਹੀਨੇ ਪੂਰੇ ਹੋਣ ‘ਤੇ ਸਯੁੰਕਤ ਕਿਸਾਨ ਮੋਰਚੇ ਨੇ ਦੇਸ਼ ਭਰ ਵਿੱਚ ਰਾਜ ਭਵਨ ਮਾਰਚ ਦਾ ਐਲਾਨ ਕੀਤਾ ਹੈ। ਇਸ ਮਾਰਚ ਦੌਰਾਨ ਕਿਸਾਨ ਰਾਸ਼ਟਰਪਤੀ ਨੂੰ ਸੰਬੋਧਿਤ ਮੰਗ ਪੱਤਰ ਸਾਰੇ ਰਾਜਪਾਲਾਂ / ਉਪ-ਰਾਜਪਾਲਾਂ ਨੂੰ ਸੌਂਪ ਰਹੇ ਹਨ। ਕਿਸਾਨ ਮੋਰਚੇ ਨੇ ਇਸ ਰੋਸ ਮਾਰਚ ਨੂੰ “ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ ਦਿਵਸ” ਦਾ ਨਾਮ ਦਿੱਤਾ ਹੈ। ਇਹ ਰੋਸ ਮਾਰਚ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰਨ ਦੀ 46 ਵੀਂ ਬਰਸੀ ਦੇ ਇੱਕ ਦਿਨ ਬਾਅਦ ਸੱਦਿਆ ਗਿਆ ਹੈ।
ਇਨ੍ਹਾਂ ਤਿੰਨਾਂ ਕਾਨੂੰਨਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਨੂੰ 7 ਮਹੀਨੇ ਪੂਰੇ ਹੋਏ ਹਨ। ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਵਾਰ ਗੱਲਬਾਤ ਹੋ ਚੁੱਕੀ ਹੈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨ ਚਾਹੁੰਦੇ ਹਨ ਕਿ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਰੱਦ ਕਰੇ ਅਤੇ ਐਮਐਸਪੀ ਉੱਤੇ ਗਰੰਟੀ ਦਾ ਕਾਨੂੰਨ ਬਣਾਏ। ਪਰ ਸਰਕਾਰ ਕਹਿੰਦੀ ਹੈ ਕਿ ਉਹ ਕਾਨੂੰਨਾਂ ਨੂੰ ਵਾਪਿਸ ਨਹੀਂ ਲੈ ਸਕਦੀ। ਜੇ ਕਿਸਾਨ ਚਾਹੁੰਦੇ ਹਨ, ਤਾਂ ਉਨ੍ਹਾਂ ਦੇ ਅਨੁਸਾਰ ਸੋਧਾਂ ਕੀਤੀਆਂ ਜਾ ਸਕਦੀਆਂ ਹਨ।