ਸੋਮਵਾਰ ਨੂੰ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਦੀ ਮੀਟਿੰਗ ਹੋਈ ਹੈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਪ੍ਰਗਤੀ ਦੀ ਸਮੀਖਿਆ ਅਤੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਕੇਂਦਰ ਸਰਕਾਰ ਨੂੰ ਘੇਰਨ ਲਈ 21 ਮਾਰਚ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 25 ਮਾਰਚ ਨੂੰ ਚੰਡੀਗੜ੍ਹ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਬੀਬੀਐਮਬੀ ਸਣੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵਾਅਦਿਆਂ ਤੋਂ ਭੱਜ ਗਈ ਹੈ। ਇਸ ਤੋਂ ਇਲਾਵਾ 13 ਤੋਂ 20 ਅਪਰੈਲ ਤੱਕ ਇਕ ਹਫਤਾ ਐਮਐਸਪੀ ਲਈ ਗਰੰਟੀ ਲਈ ਹਫਤਾ ਮਨਾਇਆ ਜਾਵੇਗਾ।