ਪਿਛਲੇ 10 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਫਿਰ ਕੂਚ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ 101 ਮਰਜੀਵੜੇ ਜੱਥੇ ਦੀ ਅਗਵਾਈ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਮਲਕੀਤ ਸਿੰਘ ਤੇ ਹੋਰ ਆਗੂ ਕਰਨਗੇ। ਸਮੂਹ ਵਿੱਚ ਜਾਣ ਵਾਲੇ ਸਾਰੇ ਕਿਸਾਨ ਨਿਹੱਥੇ ਹੋਣਗੇ। ਕਿਸਾਨਾਂ ਦੇ ਕੂਚ ਦੇ ਮੱਦੇਨਜ਼ਰ ਹਰਿਆਣਾ ਨੇ ਵੀ ਸਰਹੱਦ ‘ਤੇ ਬੈਰੀਕੇਡ ਮਜ਼ਬੂਤ ਕਰ ਦਿੱਤੇ ਹਨ। ਲੋਹੇ ਦੇ ਐਂਗਲ ਲਗਾਏ ਗਏ ਹਨ, ਜਿਨ੍ਹਾਂ ਵਿਚ ਗਰਿੱਲਾਂ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਦੋ ਵਾਰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਦੋ ਵਾਰ ਉਨ੍ਹਾਂ ਨੂੰ ਰੋਕ ਦਿੱਤਾ ਸੀ।