[gtranslate]

ਮੰਗਲਵਾਰ ਨੂੰ CM ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ ਕਿਸਾਨ, AAP ਵੀ ਦੇਵੇਗੀ ਕਿਸਾਨਾਂ ਦਾ ਸਾਥ

Farmers to besiege CMs house on Tuesday

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਧਰਨੇ ਦੀ ਨਵੀਂ ਥਾਂ ਬਣ ਗਿਆ ਹੈ ਕਿਉਂਕਿ ਰਾਜਨੀਤਿਕ ਪਾਰਟੀਆਂ ਵਿੱਚ ਆਪਣੀਆਂ ਮੰਗਾਂ ਮੰਨਵਾਉਣ ਲਈ ਸੀ.ਐੱਮ ਹਾਊਸ ਦਾ ਘਿਰਾਓ ਕਰਨ ਲਈ ਮੁਕਾਬਲਾ ਚੱਲ ਰਿਹਾ ਹੈ। ਇਸ ਤੋਂ ਇਲਾਵਾ ਪਿਛਲੇ ਹਫ਼ਤੇ, ਈਟੀਟੀ ਅਧਿਆਪਕਾਂ ਨੇ ਫਾਰਮਹਾਊਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਪਹਿਲਾਂ ਅਕਾਲੀ-ਬਸਪਾ ਵਰਕਰਾਂ ਨੇ ਉਥੇ ਪਹੁੰਚਣ ਦੀ ਕੋਸ਼ਿਸ਼ ਕੀਤੀ ਸੀ। ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਿਜਲੀ ਨੂੰ ਲੈ ਕੇ ਫਾਰਮ ਹਾਊਸ ‘ਤੇ ਧਰਨਾ ਦਿੱਤਾ ਸੀ। ਜਦਕਿ ਸੋਮਵਾਰ ਨੂੰ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ ਕੀਤੀ ਸੀ।

ਹੁਣ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰਨਗੀਆਂ। ਇਸ ਦੇ ਲਈ 6 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਦਲਿਤਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆ ਰਹੀ ਹੈ ਅਤੇ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਨਾਲ ਡਟ ਕੇ ਖੜੀ ਹੈ। ਉਹ ਕਿਸਾਨਾਂ ਦੇ ਜੱਥੇਬੰਦੀਆਂ ਦੇ ਸ਼ੁੱਭਚਿੰਤਕ ਰਹੇ ਹਨ ਅਤੇ 6 ਜੁਲਾਈ ਨੂੰ ਵੀ ਕਿਸਾਨਾਂ ਦਾ ਸਮਰਥਨ ਕਰਨਗੇ ਅਤੇ ਪਾਰਟੀ ਦੇ ਬੈਨਰ ਤੋਂ ਬਿਨਾਂ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ।

Leave a Reply

Your email address will not be published. Required fields are marked *