ਇੰਗਲੈਂਡ ਦੀ ਸੰਸਦ ਵਿਚ ਕਿਸਾਨ ਅੰਦੋਲਨ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਲਈ UK ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਸਨਮਾਨਿਤ ਕੀਤਾ। ਦਿੱਲੀ ਦੇ ਬਾਰਡਰਾਂ ’ਤੇ ਚੱਲੇ ਕਿਸਾਨ ਅੰਦੋਲਨ ਬਾਰੇ UK ਦੀ ਸੰਸਦ ‘ਚ ਜ਼ੋਰਦਾਰ ਢੰਗ ਨਾਲ ਆਵਾਜ਼ ਚੁੱਕਣ ਲਈ ਸ਼ਨੀਵਾਰ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਯੂਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ।