ਬੀਤੇ 11 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਜਿਸ ਨੂੰ ਲੈ ਕੇ ਹੁਣ ਕਿਸਾਨ ਜਥੇਬੰਦੀਆਂ ਨੇ 26 ਨਵੰਬਰ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਕਰ ਲਈਆਂ ਹਨ। ਐਤਵਾਰ ਨੂੰ ਹਰਿਆਣਾ ਦੇ ਰੋਹਤਕ ਦੇ ਮਕਰੌਲੀ ਟੋਲ ਪਲਾਜ਼ਾ ‘ਤੇ ਹੋਈ ਜਥੇਬੰਦੀਆਂ ਦੀ ਮੀਟਿੰਗ ‘ਚ ਮਤਾ ਪਾਸ ਕੀਤਾ ਗਿਆ ਕਿ 26 ਨਵੰਬਰ ਨੂੰ ਸਾਰੇ ਕਿਸਾਨ ਦਿੱਲੀ ‘ਚ ਦਾਖਲ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਿਵਾਸ ਜਾਂ ਸੰਸਦ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਅੰਤਿਮ ਫੈਸਲਾ 9 ਨਵੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਲਿਆ ਜਾਵੇਗਾ।
आज हरियाणा के किसान संगठनों की मीटिंग में लिए गए फैसले – pic.twitter.com/znuABRPmi1
— Gurnam Singh Charuni (@GurnamsinghBku) November 7, 2021
ਮੀਟਿੰਗ ਵਿੱਚ ਚੜੂਨੀ ਨੇ ਖਾਪ ਅਤੇ ਟੋਲ ਦੇ ਨੁਮਾਇੰਦਿਆਂ, ਕਿਸਾਨਾਂ ਅਤੇ ਮਹਿਲਾ ਆਗੂਆਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਇੱਕ ਰਣਨੀਤਕ ਪ੍ਰੋਗਰਾਮ ਸਾਂਝਾ ਕੀਤਾ। ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਮੀਂਹ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ। ਬਿਜਲੀ ਟਾਵਰਾਂ ਲਈ ਜ਼ਮੀਨ ਐਕਵਾਇਰ ਕਰਨ ਤੋਂ ਪਹਿਲਾਂ ਕਿਸਾਨਾਂ ਦਾ ਪੱਖ ਸੁਣਿਆ ਜਾਵੇ ਅਤੇ ਨਵੇਂ ਭੂਮੀ ਗ੍ਰਹਿਣ ਕਾਨੂੰਨ ਤਹਿਤ ਮਾਰਕੀਟ ਰੇਟ ’ਤੇ ਮੁਆਵਜ਼ਾ ਦਿੱਤਾ ਜਾਵੇ। ਟੋਲ ਹਟਾਓ ਸੰਘਰਸ਼ ਸਮਿਤੀ ਦੇ ਸਰਪ੍ਰਸਤ ਵਰਿੰਦਰ ਹੁੱਡਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਖਾਪਾਂ ਨੇ ਸ਼ਮੂਲੀਅਤ ਕੀਤੀ।