[gtranslate]

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਐਨਕਾਊਂਟਰ ਦਾ ਡਰ, NIA ਕੋਰਟ ‘ਚ ਪਾਈ ਪਟੀਸ਼ਨ

fear of encounter haunting

ਗੈਂਗਸਟਰ ਲਾਰੈਂਸ ਨੇ ਐੱਨਆਈਏ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਉਸ ਨੇ ਕਿਹਾ ਹੈ ਕਿ ਜੇਕਰ ਪੰਜਾਬ ਪੁਲਿਸ ਮੇਰਾ ਪ੍ਰੋਡਕਸ਼ਨ ਵਾਰੰਟ ਮੰਗਦੀ ਹੈ ਤਾਂ ਐਨਕਾਊਂਟਰ ਹੋ ਸਕਦਾ ਹੈ। ਇਸ ਲਈ ਸੁਰੱਖਿਆ ਨਿਸ਼ਚਿਤ ਕੀਤੀ ਜਾਵੇ। ਪੁਲਿਸ ਨੇ ਜੇਕਰ ਪੁੱਛਗਿਛ ਕਰਨੀ ਹੈ ਤਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਕਰੇ। ਇਸ ਲਈ ਕਸਟਡੀ ਦੀ ਜ਼ਰੂਰਤ ਨਹੀਂ ਹੈ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਕਿਹਾ ਲਾਅ ਐਂਡ ਆਰਡਰ ਪੁਲਿਸ ਦਾ ਵਿਸ਼ਾ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ।

Likes:
0 0
Views:
490
Article Categories:
India News

Leave a Reply

Your email address will not be published. Required fields are marked *