[gtranslate]

‘AAP’ ਛੱਡਣ ਵਾਲੇ ਆਗੂਆਂ ਦਾ ਤਿੱਖਾ ਵਿਰੋਧ, ਰਿੰਕੂ-ਅੰਗੁਰਾਲ ਦੇ ਭਾਜਪਾ ‘ਚ ਸ਼ਾਮਿਲ ਹੋਣ ਕਾਰਨ ਭੜਕੇ ਮੰਤਰੀ, MLA ਨੇ ਤੋੜਿਆ ਸਰਕਾਰੀ ਬੋਰਡ

fierce-protest-by-aap-leaders

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ‘ਆਪ’ ਵਰਕਰਾਂ ਨੇ ਬਸਤੀ ਦਾਨਿਸ਼ਮੰਦਾ ਚੌਕ ਵਿੱਚ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਕਮਿਸ਼ਨਰੇਟ ਪੁਲਿਸ ਨੇ ਰਿੰਕੂ ਅਤੇ ਅੰਗੁਰਾਲ ਦੇ ਘਰ ਅਤੇ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਹੈ। ਭਾਜਪਾ ਨੇ ਇਸ ਸਾਰੀ ਘਟਨਾ ਸਬੰਧੀ ਜਲੰਧਰ ਦੇ ਚੋਣ ਅਧਿਕਾਰੀ ਕਮ ਡੀਸੀ ਹਿਮਾਂਸ਼ੂ ਅਗਰਵਾਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਸਕੱਤਰ ਰਾਜਵਿੰਦਰ ਕੌਰ ਥਿਆੜਾ ਅਤੇ ਹੋਰ ਉੱਚ ਅਧਿਕਾਰੀਆਂ ਦੇ ਨਾਂ ਸ਼ਾਮਿਲ ਹਨ।

ਇਸ ਦੌਰਾਨ ਪੁਲਿਸ ਨੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਹੈ। ਪ੍ਰਦਰਸ਼ਨਕਾਰੀਆਂ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਸਮੇਤ ਹੋਰ ਵੱਡੇ ਆਗੂ ਸ਼ਾਮਿਲ ਸਨ। ਆਗੂਆਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਇੰਨਾ ਭਖ ਗਿਆ ਕਿ ਰਿੰਕੂ ਅਤੇ ਅੰਗੁਰਾਲ ਦੇ ਘਰ ਅੱਗੇ ਚੌਕ ’ਤੇ ਲੱਗੇ ਸਰਕਾਰੀ ਬੋਰਡ ਦੀ ਵੀ ਭੰਨ-ਤੋੜ ਕੀਤੀ ਗਈ। ਤੋੜਨ ਤੋਂ ਪਹਿਲਾਂ ਬੋਰਡ ‘ਤੇ ਲਾਲ ਰੰਗ ਦਾ ਛਿੜਕਾਅ ਕੀਤਾ ਗਿਆ ਸੀ।

ਦੂਜੇ ਪਾਸੇ ਭਾਜਪਾ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੇ ਡੀਸੀ ਕਮ ਚੋਣ ਅਧਿਕਾਰੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਸਾਬਕਾ ਸੰਸਦ ਮੈਂਬਰ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸ਼ਰਮਾ ਨੇ ਲਿਖਿਆ ਕਿ ‘ਆਪ’ ਵਰਕਰ ਭਾਜਪਾ ‘ਚ ਸ਼ਾਮਿਲ ਹੋਏ ਆਗੂਆਂ ਦੇ ਘਰਾਂ ਦੇ ਬਾਹਰ ਧਰਨਾ ਦੇ ਰਹੇ ਹਨ। ਇਸ ਲਈ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ। ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਕੋਈ ਨੁਕਸਾਨ ਨਾ ਹੋਵੇ।

 

Likes:
0 0
Views:
194
Article Categories:
India News

Leave a Reply

Your email address will not be published. Required fields are marked *