ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ Singga ਦੇ ਨਾਲ ਜੁੜੀ ਇੱਕ ਵੱਡੀ ਖਬਰ ਇਸ ਸਮੇਂ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਸਿੰਗਰ ਸਿੰਗੇ ਦੇ ਖਿਲਾਫ FIR ਦਰਜ ਕੀਤੀ ਗਈ ਹੈ। ਇਹ FIR ਮੋਹਾਲੀ ਦੇ ਸੁਹਾਣਾ ਥਾਣੇ ‘ਚ ਦਰਜ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਿੰਗੇ ਖਿਲਾਫ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪੇਸ਼ਕਾਰੀ ਅਤੇ ਫਾਇਰਿੰਗ ਕਰਦੇ ਹੋਏ ਵੀਡੀਓ ਪੋਸਟ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ। ਪੰਜਾਬੀ ਸਿੰਗਰ ਖਿਲਾਫ ਆਰਮਸ ਐਕਟ ਤਹਿਤ FIR ਦਰਜ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ Singga ਦੇ ਸਾਥੀ ਜਗਪ੍ਰੀਤ ਉਰਫ ਜੱਗੀ ‘ਤੇ ਵੀ ਕੇਸ ਦਰਜ ਕੀਤਾ ਗਿਆ ਹੈ।