[gtranslate]

ਬਠਿੰਡਾ ਦੀ ਰਿਫਾਇਨਰੀ ‘ਚ ਲੱਗੀ ਅੱਗ, ਬੁਝਾਉਣ ‘ਚ ਲੱਗੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਇਲਾਕਾ ਕੀਤਾ ਗਿਆ ਸੀਲ

fire breaks out at bathinda refinery

ਪੰਜਾਬ ਦੇ ਬਠਿੰਡਾ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਸ਼ੁੱਕਰਵਾਰ ਤੜਕੇ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਨੀਮ ਫੌਜੀ ਬਲ ਵੀ ਮੌਕੇ ‘ਤੇ ਪਹੁੰਚ ਗਿਆ ਹੈ।

ਰਿਫਾਇਨਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਰਿਫਾਇਨਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਅਸਮਾਨ ਵਿੱਚ ਧੂੰਏਂ ਦਾ ਗੁਬਾਰ ਹੈ। ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ ਹਨ। ਪੁਲਿਸ ਨੇ ਰਿਫਾਇਨਰੀ ਨੂੰ ਖਾਲੀ ਕਰਵਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਦਰ ਬੈਠੇ ਕੁੱਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਨੇ ਕਾਫੀ ਹੱਦ ਤੱਕ ਅੱਗ ‘ਤੇ ਕਾਬੂ ਪਾ ਲਿਆ ਹੈ। ਰਿਫਾਇਨਰੀ ਦੇ ਨਾਲ ਲੱਗਦੇ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *