ਭਾਰਤ : ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅੰਦਰ ਬੁੱਧਵਾਰ ਦੇਰ ਰਾਤ ਯਾਨੀ ਕਿ ਕੁੱਝ ਸਮਾਂ ਪਹਿਲਾ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਦੱਸ ਦੇਈਏ ਕਿ ਅੱਗ ਲੱਗਣ ਸਮੇਂ ਵੱਡੀ ਗਿਣਤੀ ‘ਚ ਯਾਤਰੀ ਵੀ ਮੌਜੂਦ ਸਨ। ਹਵਾਈ ਅੱਡੇ ਦੀ 3ਸੀ ਡਿਪਾਰਚਰ ਟਰਮੀਨਲ ਬਿਲਡਿੰਗ ਵਿੱਚ ਅੱਗ ਲੱਗ ਗਈ ਹੈ। ਰਿਪੋਰਟਾਂ ਅਨੁਸਾਰ ਯਾਤਰੀ ਵੀ ਇੱਥੋਂ ਚੈੱਕ-ਇਨ ਵੀ ਕਰਦੇ ਹਨ। ਸ਼ੁਰੂਆਤੀ ਜਾਣਕਾਰੀ ਮੁਤਾਬਿਕ ਅੱਗ ਕਨਵੇਅਰ ਬੈਲਟ ਤੋਂ ਲੱਗੀ ਹੈ। ਫਿਲਹਾਲ ਹਵਾਈ ਅੱਡੇ ਤੋਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਓੱਥੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੇ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਕਰੀਬ 9.12 ਵਜੇ ਲੱਗੀ ਸੀ, ਜਿਸ ਤੋਂ ਬਾਅਦ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।