ਵੈਸਟਪੋਰਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਇੱਕ ਘਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ (FENZ) ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ ਤੋਂ ਥੋੜ੍ਹੀ ਦੇਰ ਬਾਅਦ ਪੱਛਮੀ ਤੱਟ ‘ਤੇ ਬੁਲਾਇਆ ਗਿਆ ਸੀ। FENZ ਨੇ ਕਿਹਾ ਕਿ ਚਾਰ ਟਰੱਕ ਘਟਨਾ ਸਥਾਨ ‘ਤੇ ਮੌਜੂਦ ਹਨ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਪਰ ਇਹ ਅੱਗ ਕਿਵੇਂ ਲੱਗੀ ਇਸਨੂੰ ਲੈ ਕੇ ਵੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
