[gtranslate]

ਅੰਮ੍ਰਿਤਸਰ ‘ਚ ਪੁਲਿਸ-ਗੈਂਗਸਟਰਾਂ ਵਿਚਕਾਰ ਮੁੱਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ ! ਪੁਲਿਸ ਨੇ ਦੋ ਨੂੰ ਕੀਤਾ 2 ਗ੍ਰਿਫਤਾਰ

firing in gangsters and police

ਵੀਰਵਾਰ ਨੂੰ ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ 2 ਮੁਲਜ਼ਮ ਇੱਕ ਘਰ ਵਿੱਚ ਲੁਕ ਗਏ ਸਨ, ਜਦਕਿ 3 ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾ ਕੇ ਦੋ ਮੁਲਜ਼ਮਾਂ ਰਵੀ ਅਤੇ ਰਫ਼ੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ।

ਇਹ ਘਟਨਾ ਛੇਹਰਟਾ ਇਲਾਕੇ ਦੇ ਨਰਾਇਣਗੜ੍ਹ ‘ਚ 40 ਫੁੱਟ ਰੋਡ ‘ਤੇ ਵਾਪਰੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 1 ਕਾਰ ‘ਚ ਕੁੱਝ ਗੈਂਗਸਟਰ ਆ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ 40 ਫੁੱਟ ਰੋਡ ’ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਮੁਲਜ਼ਮ ਨਰਾਇਣਗੜ੍ਹ ਦੇ ਇੱਕ ਘਰ ਵਿੱਚ ਆਏ ਸਨ। ਜਿਵੇਂ ਹੀ ਉਹ ਉਥੋਂ ਜਾਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਦੀ ਗੱਡੀ ਮੁਲਜ਼ਮ ਦੀ ਗੱਡੀ ਅੱਗੇ ਲਗਾ ਦਿੱਤੀ। ਪੁਲਿਸ ਨੂੰ ਦੇਖ ਕੇ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਨੂੰ ਦੇਖ ਕੇ ਦੋਸ਼ੀ ਉਥੋਂ ਫਰਾਰ ਹੋ ਗਏ।

ਪੁਲਿਸ ਨੂੰ ਦੇਖ ਕੇ ਭੱਜਣ ਵਾਲੇ ਦੋ ਗੈਂਗਸਟਰਾਂ ਨੂੰ ਪੁਲਿਸ ਨੇ ਪਿੱਛਾ ਕਰਕੇ ਕਾਬੂ ਕਰ ਲਿਆ। ਜਦਕਿ ਉਨ੍ਹਾਂ ਦੇ 3 ਸਾਥੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਫੜੇ ਗਏ ਗੈਂਗਸਟਰਾਂ ਦੀ ਪਛਾਣ ਰਵੀ ਵਾਸੀ ਕਪੂਰਗੜ੍ਹ ਅੰਮ੍ਰਿਤਸਰ ਅਤੇ ਰਫੀ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਅਤੇ ਕਾਰ ਦੀ ਤਲਾਸ਼ੀ ਲਈ ਇਸ ਦੌਰਾਨ ਮੁਲਜ਼ਮਾਂ ਕੋਲੋਂ 5 ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਸ ਦੇ ਨਾਲ ਹੀ 24 ਤੋਂ ਵੱਧ ਗੋਲੀਆਂ ਵੀ ਬਰਾਮਦ ਹੋਈਆਂ ਹਨ। ਮੁਲਜ਼ਮ ਰਵੀ ਅਤੇ ਰਫ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਜਲਦ ਹੀ ਮੁਲਜ਼ਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਗੱਲ ਕਰ ਰਹੀ ਹੈ।

Leave a Reply

Your email address will not be published. Required fields are marked *